ਪੰਜਾਬ ''ਚ ਕਾਂਗਰਸ ਸ਼ੁਰੂ ਕਰੇਗੀ ਬੱਸ ਯਾਤਰਾ, 25 ਤੋਂ 30 ਵਿਧਾਨ ਸਭਾ ਹਲਕੇ ਕਵਰ ਕਰਨ ਦੀ ਤਿਆਰੀ

Monday, Aug 24, 2026 - 02:51 PM (IST)

ਪੰਜਾਬ ''ਚ ਕਾਂਗਰਸ ਸ਼ੁਰੂ ਕਰੇਗੀ ਬੱਸ ਯਾਤਰਾ, 25 ਤੋਂ 30 ਵਿਧਾਨ ਸਭਾ ਹਲਕੇ ਕਵਰ ਕਰਨ ਦੀ ਤਿਆਰੀ

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦਰਮਿਆਨ ਪਾਰਟੀ ਵੱਲੋਂ ਸੂਬੇ 'ਚ ਆਪਣੀ ਸਿਆਸੀ ਸਰਗਰਮੀ ਤੇਜ਼ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ 'ਚ ਬੱਸ ਯਾਤਰਾ ਸ਼ੁਰੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਯਾਤਰਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਭੂਪੇਸ਼ ਬਘੇਲ ਨੇ ਦੱਸਿਆ ਕਿ ਪੰਜਾਬ ਦੇ ਸਿਆਸੀ ਮਾਮਲਿਆਂ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਜਲਦੀ ਹੀ ਪੰਜਾਬ 'ਚ ਬੱਸ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਸੰਕੇਤ ਦਿੱਤਾ ਕਿ ਅਗਲੇ ਹਫ਼ਤੇ ਤੋਂ ਹੀ ਪੰਜਾਬ ਯਾਤਰਾ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਯਾਤਰਾ ਦੀ ਆਖ਼ਰੀਤਾਰੀਖ਼ ਦਾ ਅਧਿਕਾਰਤ ਐਲਾਨ ਅਜੇ ਨਹੀਂ ਕੀਤਾ ਗਿਆ। ਭੂਪੇਸ਼ ਬਘੇਲ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੀ ਇਹ ਬੱਸ ਯਾਤਰਾ ਕਰੀਬ 135 ਕਿਲੋਮੀਟਰ ਲੰਬੀ ਹੋਵੇਗੀ। ਇਸ ਦੌਰਾਨ ਪੰਜਾਬ ਦੇ ਲਗਭਗ 25 ਤੋਂ 30 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਦੀ ਯੋਜਨਾ ਹੈ। ਯਾਤਰਾ ਨੂੰ ਪੰਜਾਬ ਦੇ ਤਿੰਨਾਂ ਖੇਤਰਾਂ—ਮਾਝਾ, ਮਾਲਵਾ ਅਤੇ ਦੁਆਬਾ—ਨਾਲ ਜੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਪਾਰਟੀ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣੀ ਪਹੁੰਚ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 'ਸਵਾਈਨ ਫਲੂ' ਦੀ ਦਸਤਕ, ਸਾਵਧਾਨ ਰਹਿਣ ਲੋਕ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼
 ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਾਹਮਣੇ ਆਈ ਜਾਣਕਾਰੀ 
ਦੱਸਿਆ ਜਾ ਰਿਹਾ ਹੈ ਕਿ ਭੂਪੇਸ਼ ਬਘੇਲ ਪਹਿਲਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੀ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੁਲਾਕਾਤ ਨੂੰ ਪੰਜਾਬ ਕਾਂਗਰਸ ਲਈ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਅਤੇ ਆਗੂਆਂ ਵਿਚਾਲੇ ਮਤਭੇਦ ਲਗਾਤਾਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਪਾਰਟੀ ਦੇ ਵੱਖ-ਵੱਖ ਆਗੂਆਂ ਵੱਲੋਂ ਆਪਣੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਕਈ ਮੌਕਿਆਂ ’ਤੇ ਅੰਦਰੂਨੀ ਖਿੱਚੋਤਾਣ ਵੀ ਖੁੱਲ੍ਹ ਕੇ ਸਾਹਮਣੇ ਆ ਚੁੱਕੀ ਹੈ। ਅਜਿਹੇ ਮਾਹੌਲ ਵਿੱਚ ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਨੂੰ ਕਾਂਗਰਸ ਲਈ ਸਿਆਸੀ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਇਸ ਯਾਤਰਾ ਰਾਹੀਂ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾਵੇ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ।

ਇਹ ਵੀ ਪੜ੍ਹੋ : ਅਧਿਆਪਕਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਰਾਹਤ, 9 ਸਾਲਾਂ ਬਾਅਦ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਅਗਲੇ ਹਫ਼ਤੇ ਤੋਂ ਸ਼ੁਰੂ ਹੋ ਸਕਦੀ ਹੈ ਯਾਤਰਾ
ਭੂਪੇਸ਼ ਬਘੇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿੱਚ ਬੱਸ ਯਾਤਰਾ ਜਲਦੀ ਸ਼ੁਰੂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੇ ਬਿਆਨ ਤੋਂ ਇਹ ਸੰਕੇਤ ਮਿਲ ਰਿਹਾ ਹੈ ਕਿ ਅਗਲੇ ਹਫ਼ਤੇ ਤੋਂ ਯਾਤਰਾ ਦੀ ਸ਼ੁਰੂਆਤ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਯਾਤਰਾ ਕਿਹੜੇ ਦਿਨ ਸ਼ੁਰੂ ਹੋਵੇਗੀ, ਇਸ ਸਬੰਧੀ ਆਖ਼ਰੀ ਫ਼ੈਸਲਾ ਪਾਰਟੀ ਵੱਲੋਂ ਕੀਤਾ ਜਾਣਾ ਬਾਕੀ ਹੈ। ਇਸ ਦੇ ਨਾਲ ਹੀ ਯਾਤਰਾ ਦਾ ਪੂਰਾ ਰੂਟ ਵੀ ਜਲਦ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਵੱਲੋਂ ਇਹ ਵੀ ਤੈਅ ਕੀਤਾ ਜਾਣਾ ਹੈ ਕਿ 135 ਕਿਲੋਮੀਟਰ ਦੇ ਇਸ ਸਫ਼ਰ ਦੌਰਾਨ ਕਿਹੜੇ 25 ਤੋਂ 30 ਹਲਕਿਆਂ ਵਿੱਚ ਰਾਹੁਲ ਗਾਂਧੀ ਜਾਣਗੇ।
ਮਹੀਨੇ ਦੇ ਅਖ਼ੀਰ ਜਾਂ ਅਗਲੇ ਮਹੀਨੇ ਪੰਜਾਬ ਆ ਸਕਦੇ ਹਨ ਰਾਹੁਲ
ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਰਾਹੁਲ ਗਾਂਧੀ ਮਹੀਨੇ ਦੇ ਅਖ਼ੀਰ ਤੱਕ ਜਾਂ ਅਗਲੇ ਮਹੀਨੇ ਦੀ ਸ਼ੁਰੂਆਤ ਵਿੱਚ ਪੰਜਾਬ ਦਾ ਦੌਰਾ ਕਰ ਸਕਦੇ ਹਨ। ਬੱਸ ਯਾਤਰਾ ਇਸੇ ਦੌਰੇ ਦਾ ਅਹਿਮ ਹਿੱਸਾ ਹੋਵੇਗੀ। ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕਾਂਗਰਸ ਵੱਲੋਂ ਹੁਣ ਤੋਂ ਹੀ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਬੱਸ ਯਾਤਰਾ ਨੂੰ ਵੀ ਇਸੇ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਤ ਰਹਿਣ ਦੀ ਬਜਾਏ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਸੰਪਰਕ ਵਧਾਇਆ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News