ਬਲਾਕ ਸੰਮਤੀ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ''ਚ ਕਾਂਗਰਸ ਦੀ ਇਤਿਹਾਸਕ ਜਿੱਤ ਹੋਵੇਗੀ
Saturday, Jul 21, 2018 - 07:46 AM (IST)

ਨਾਭਾ (ਭੁਪਿੰਦਰ ਭੂਪਾ) - ਹਲਕੇ ਦੇ ਸਮੁੱਚੇ ਕਾਂਗਰਸੀ ਵਰਕਰ ਤੇ ਅਹੁਦੇਦਾਰ ਇਕਜੁੱਟ ਹੋ ਕੇ ਪੰਚਾÎਇਤੀ, ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਜਿੱਤਣ ਦੀਆਂ ਤਿਆਰੀਆਂ ਕਰ ਚੁੱਕੇ ਹਨ। ਪਾਰਟੀ ਵਿਕਾਸ ਦੇ ਮੁੱਦੇ ਨੂੰ ਮੁੱਖ ਰਖਦਿਆਂ ਆਪਣੀ ਇਕ ਸਾਲ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਤੇ ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਆਪਣੇ ਗ੍ਰਹਿ ਸ਼ਾਂਤੀ ਐਨਕਲੇਵ ਵਿਖੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹੁਣ ਤੱਕ ਦੀਆਂ ਹੋਈਆਂ ਸਾਰੀਆਂ ਚੋਣਾਂ 'ਚ ਇਤਿਹਾਸਕ ਜਿੱਤਾਂ ਦਰਜ ਕਰ ਚੁੱਕੀ ਹੈ। ਪੰਚਾਇਤੀ ਚੋਣਾਂ 'ਚ ਨਵਾਂ ਇਤਿਹਾਸ ਰਚ ਕੇ ਪਿੰਡਾਂ 'ਚ ਅਸਲ ਲੋਕ-ਰਾਜ ਕਾਇਮ ਕਰੇਗੀ। ਆਉਣ ਵਾਲੀਆਂ ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਵੱਲੋਂ ਈਮਾਨਦਾਰ ਅਤੇ ਮਿਹਨਤੀ ਆਗੂਆਂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ। ਪਿੰਡਾਂ ਦੇ ਵਿਕਾਸ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਆਗੂਆਂ ਦੀ ਚੋਣ ਕੀਤੀ ਜਾਵੇਗੀ। ਸਰਕਾਰ ਵੱਲੋਂ ਦਿਹਾਤੀ ਖੇਤਰਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਸਰਕਾਰ ਨੇ ਆਪਣੇ ਬਜਟ 'ਚ ਪਿੰਡਾਂ ਦੇ ਵਿਕਾਸ ਲਈ ਰਾਸ਼ੀ 'ਚ ਵਾਧਾ ਕੀਤਾ ਹੈ।
ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਅਗਵਾਈ ਹੇਠ ਰਿਆਸਤੀ ਸ਼ਹਿਰ ਨਾਭਾ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਪਿੰਡਾਂ ਦੇ ਵਿਕਾਸ ਦੇ ਨਾਲ ਇਤਿਹਾਸਕ ਸਥਾਨਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਗੁਰਪ੍ਰੀਤ ਸਿੰਘ ਧਰਮਸੌਤ, ਨਰਿੰਦਰਜੀਤ ਸਿੰਘ ਭਾਟੀਆ, ਪ੍ਰਮੋਦ ਜਿੰਦਲ, ਅਮਰਦੀਪ ਖੰਨਾ, ਐਡ. ਯਸ਼ਪ੍ਰੀਤ ਭੰਦੋਹਲ, ਦਲੀਪ ਬਿੱਟੂ, ਕ੍ਰਿਸ਼ਨਾ ਰਾਣੀ, ਜਗਵਿੰਦਰ ਕੌਰ (ਸਾਰੇ ਕੌਂਸਲਰ) ਮਹਿਲਾ ਕੌਂਸਲਰ ਦੇ ਪਤੀ ਅਨਿਲ ਰਾਣਾ, ਮੁਸਲਿਮ ਵੈੱਲਫੇਅਰ ਐਸੋਸੀਏਸ਼ਨ ਪ੍ਰਧਾਨ ਮੁਸ਼ਤਾਕ ਅਲੀ ਕਿੰਗ, ਮਾਨਵ ਤੇ ਸੁਮਿਤ ਤਲਵਾੜ, ਛਿੰਦੀ ਹੀਰਾ ਮਹਿਲ ਆਦਿ ਹਾਜ਼ਰ ਸਨ।