ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ ਦੇ ਘਰ ਜਸ਼ਨ ਦਾ ਮਾਹੌਲ

Saturday, May 30, 2026 - 11:02 AM (IST)

ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ ਦੇ ਘਰ ਜਸ਼ਨ ਦਾ ਮਾਹੌਲ

ਜਲੰਧਰ (ਵਿਸ਼ੇਸ਼)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਹਲਕੇ ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ ਨੇ ਨਗਰ ਕੌਂਸਲ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 13 ’ਚੋਂ 11 ਸੀਟਾਂ ’ਤੇ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਘਰ ’ਚ ਜਸ਼ਨ ਦਾ ਮਾਹੌਲ ਹੈ। ਐਲਾਨੇ ਨਤੀਜਿਆਂ ’ਚ ਸ੍ਰੀ ਚਮਕੌਰ ਸਾਹਿਬ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮੰਗਤ ਅਤੇ ਸਾਬਕਾ ਨਗਰ ਕੌਂਸਲ ਦੇ ਸੀਨੀਅਰ ਉਪ-ਪ੍ਰਧਾਨ ਭੂਪਿੰਦਰ ਸਿੰਘ ਭੂਰਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ 'ਤੇ ਆਏ ਆਜ਼ਾਦ ਉਦੀਦਵਾਰ

ਚੰਨੀ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਚੰਨੀ ਨੇ ਹਲਕੇ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਲੋਕਤੰਤਰ ਅਤੇ ਵਿਕਾਸ ਦੇ ਪੱਖ ’ਚ ਪੋਲਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਦੀ ਜਨਤਾ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਜਨਹਿਤ ਦੀ ਰਾਜਨੀਤੀ ਅਤੇ ਵਿਕਾਸ ਕਾਰਜਾਂ ਦੇ ਨਾਲ ਖੜ੍ਹੀ ਹੈ। ਕਾਂਗਰਸੀ ਵਰਕਰਾਂ ਨੇ ਪੂਰੀ ਮਿਹਨਤ ਅਤੇ ਸਮਰਪਣ ਦੇ ਨਾਲ ਚੋਣ ਲੜੀ, ਜਿਸ ਦੇ ਨਤੀਜੇ ਵਜੋਂ ਪਾਰਟੀ ਨੂੰ ਵੱਡੀ ਸਫ਼ਲਤਾ ਮਿਲੀ। ਉਨ੍ਹਾਂ ਸਾਰੇ ਜੇਤੂ ਉਮੀਦਵਾਰਾਂ, ਪਾਰਟੀ ਵਰਕਰਾਂ ਅਤੇ ਹਲਕੇ ਦੇ ਵੋਟਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਜਨਤਾ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਚਮਕੌਰ ਸਾਹਿਬ ਦੇ ਲੋਕਾਂ ਨੇ ਇਸ ਨੂੰ ਸਾਬਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ ਜੇਤੂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News