ਕਾਂਗਰਸੀ ਵਰਕਰ ਦੀ ਜੇਲ 'ਚ ਹੋਈ ਮੌਤ, ਪਰਿਵਾਰ ਨੇ ਘੇਰਿਆ ਥਾਣਾ (ਵੀਡੀਓ)

Tuesday, Dec 04, 2018 - 01:22 PM (IST)

ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਵਿਖੇ ਹਕੀਮਾਂ ਵਾਲੇ ਥਾਣੇ 'ਚ ਹਿਰਾਸਤ ਦੌਰਾਨ ਹੋਈ ਬਿੰਟੂ ਸ਼ਾਹ ਨਾਮਕ ਵਿਅਕਤੀ ਦੀ ਮੌਤ ਦਾ ਮਾਮਲਾ ਜ਼ਿਆਦਾ ਗਰਮਾਉਂਦਾ ਨਜ਼ਰ ਆ ਰਿਹਾ ਹੈ, ਜਿਸ ਦੇ ਮੱਦੇਨਜ਼ਰ ਥਾਣਾ ਬੀ ਡਵੀਜ਼ਨ ਦੇ ਬਾਹਰ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਦਿੱਤਾ ਗਿਆ। ਇਸ ਧਰਨੇ 'ਚ ਕਾਂਗਰਸ ਦੇ ਵਿਧਾਇਕ ਇੰਦਰਬੀਰ ਬੁਲਾਰੀਆਂ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ, ਜਿਨ੍ਹਾਂ ਨੇ ਕਿਹਾ ਕਿ ਇਹ ਜੋ ਕੁਝ ਵੀ ਹੋਇਆ ਹੈ, ਗਲਤ ਹੋਇਆ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਅਜੇ ਤੱਕ ਲਾਸ਼ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਗਿਆ, ਕਿਉਂਕਿ ਉਨ੍ਹਾਂ ਦੋਸ਼ੀ ਪੁਲਸ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

ਦੂਜੇ ਪਾਸੇ ਜਾਂਚ ਅਧਿਕਾਰੀ ਡੀ. ਸੀ. ਪੀ. ਜਗਮੋਹਨ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਸਬੰਧ 'ਚ ਇਕ ਕਮੇਟੀ ਬਣਾਈ ਗਈ ਹੈ, ਜੋ ਸਾਰੇ ਮਾਮਲੇ ਦੀ ਜਾਂਚ ਕਰੇਗੀ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ। ਵਿਧਾਇਕ ਵਲੋਂ ਪੁਲਸ ਕਮਿਸ਼ਨਰ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਬਿੰਟੂ ਸ਼ਾਹ ਕਾਂਗਰਸੀ ਵਰਕਰ ਸੀ। ਦੋਸ਼ੀ ਪਾਏ ਜਾਣ 'ਤੇ ਪੁਲਸ ਮੁਲਾਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।


author

rajwinder kaur

Content Editor

Related News