3 ਮਹੀਨਿਆਂ ''ਚ ਹੀ ਕਾਂਗਰਸ ਸਰਕਾਰ ਦੀ ਬਿੱਲੀ ਥੈਲਿਓਂ ਬਾਹਰ ਆਈ : ਚੰਦੂਮਾਜਰਾ

Tuesday, Jun 13, 2017 - 12:42 PM (IST)

3 ਮਹੀਨਿਆਂ ''ਚ ਹੀ ਕਾਂਗਰਸ ਸਰਕਾਰ ਦੀ ਬਿੱਲੀ ਥੈਲਿਓਂ ਬਾਹਰ ਆਈ : ਚੰਦੂਮਾਜਰਾ

ਪਟਿਆਲਾ (ਬਲਜਿੰਦਰ, ਪ. ਪ.)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਬਿੱਲੀ 3 ਮਹੀਨਿਆਂ ਵਿਚ ਹੀ ਥੈਲਿਓਂ ਬਾਹਰ ਆ ਗਈ ਹੈ। ਉਹ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।  ਵਿਧਾਇਕ ਚੰਦੁਮਾਜਰਾ ਨੇ ਕਿਹਾ ਕਿ ਕਾਂਗਰਸ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੁਰਾ ਨਹੀਂ ਕਰ ਸਕੀ। ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਜਿਹੜਾ ਫੰਡ ਅਕਾਲੀ-ਭਾਜਪਾ ਸਰਕਾਰ ਵੱਲੋਂ ਭੇਜਿਆ ਗਿਆ ਸੀ, ਉਹ ਵੀ ਵਾਪਸ ਮੰਗਵਾ ਲਿਆ ਗਿਆ ਹੈ। ਮੁੱਖ ਮੰਤਰੀ ਲੱਭ ਨਹੀਂ ਰਿਹਾ। ਮੰਤਰੀਆਂ ਨੇ ਆਪਣੇ ਘਰ ਭਰਨੇ ਸ਼ੁਰੂ ਕਰ ਦਿੱਤੇ ਹਨ। ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਦੇ ਜਜ਼ਬਾਤ ਨਾਲ ਕੀਤਾ ਖਿਲਵਾੜ ਕੀਤਾ ਹੈ। ਲੋਕਾਂ ਦੀ ਝੂਠੇ ਵਾਅਦੇ ਕਰ ਕੇ ਉਨ੍ਹਾਂ ਨੂੰ ਗੁਮਰਾਹ ਕੀਤਾ ਗਿਆ ਹੈ। 
ਪੰਜਾਬ ਦੇ ਲੋਕ ਕਾਂਗਰਸ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਵਾਈਸ ਚੇਅਰਮੈਨ ਹਰਫੂਲ ਸਿੰਘ ਬੋਸਰ, ਗੁਰਦੀਪ ਸਿੰਘ ਸ਼ੇਖੂਪੁਰਾ, ਕੁਲਦੀਪ ਸਿੰਘ ਹਰਪਾਲਪੁਰ, ਸੰਦੀਪ ਸਿੰਘ ਰਾਜਾ ਤੁੜ, ਖਜ਼ਾਨ ਸਿੰਘ ਲਾਲੀ ਅਤੇ ਜਸਬੀਰ ਸਿੰਘ ਬਘੌਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


Related News