ਕਾਂਗਰਸੀਅਾਂ ਚੱਕ ਵਿਖੇ ਕੀਤਾ ਰੋਸ ਪ੍ਰਦਰਸ਼ਨ

Wednesday, Jun 20, 2018 - 03:10 AM (IST)

ਕਾਂਗਰਸੀਅਾਂ ਚੱਕ ਵਿਖੇ ਕੀਤਾ ਰੋਸ ਪ੍ਰਦਰਸ਼ਨ

 ਖਾਲਡ਼ਾ, ਭਿੱਖੀਵਿੰਡ,  (ਭਾਟੀਆ)-  ਕਸਬਾ ਖਾਲਡ਼ਾ ਤੋਂ ਥੋਡ਼੍ਹੀ ਦੂਰ ਪੈਂਦੇ ਪਿੰਡ ਚੱਕਮੁਗਲ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਵਿਚ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਅਤੇ ਪਿੰਡ ਵਾਸੀਅਾਂ ਵੱਲੋਂ ਮੋਦੀ ਸਰਕਾਰ ਦੇ ਖਿਲਾਫ  ਰੋਸ ਪ੍ਰਦਰਸ਼ਨ ਕੀਤਾ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਮਿਲੇ ਨਿਰਦੇਸ਼ਾਂ ਮੁਤਾਬਕ 14 ਜੂਨ ਤੋਂ 21 ਜੂਨ ਤੱਕ ਪਿੰਡਾਂ ਅੰਦਰ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਜੋ ਲੋਕਾਂ ਨੂੰ ਲਾਮਬੰਦ ਕਰਨ ਦਾ ਸੱਦਾ ਮਿਲਿਆ ਹੈ ਉਸ ਤਹਿਤ ਅੱਜ ਦਾ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। 
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਛੇ ਦਿਨ ਆਉਣਗੇ ਦਾ ਵਾਅਦਾ ਕਰਕੇ ਸਤਾ  ’ਤੇ ਕਾਬਜ਼ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ । ਸਗੋਂ ਉੱਲਟਾ ਨੋਟਬੰਦੀ, ਜੀ.ਐੱਸ.ਟੀ ਵਰਗੇ ਫੈਸਲੇ ਲਾਗੂ ਕਰਕੇ ਲੋਕਾਂ ਨੂੰ ਜਿਥੇ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਗਿਆ ਹੈ ਉਥੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਦੇ ਭਾਅ ਅਸਮਾਨੀ ਛੂਹਣ ਦੇ ਬਾਵਜੂਦ ਲੋਕਾਂ ਨੂੰ ਕੋਈ ਰਾਹਤ ਨਾ ਦੇਣੀ ਇਹ ਸਾਬਤ ਕਰਦੀ ਹੈ ਕਿ ਇਹ ਸਰਕਾਰ ਲੋਕ ਹਿਤੈਸ਼ੀ ਸਰਕਾਰ ਹੋਣ ਦੀ ਬਜਾਏ ਗਰੀਬ, ਮਜ਼ਦੂਰ ਅਤੇ ਕਿਸਾਨਾਂ ਦੀ ਵਿਰੋਧੀ ਸਰਕਾਰ ਹੈ। ਭੁਲਰ ਨੇ ਕਿਹਾ ਕਿ ਯੂ.ਪੀ.ਏ ਸਰਕਾਰ ਵੇਲੇ ਕੱਚੇ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ’ਚ 104. 9 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਕਿਸਾਨਾਂ ਦਾ 200 ਲੀਟਰ ਡੀਜ਼ਲ ਡਰੰਮ 8182 ਰੁਪਏ ’ਚ ਭਰਦਾ ਸੀ ਤੇ ਅੱਜ ਕੱਚੇ ਤੇਲ ਦੀਆਂ ਕੀਮਤਾ 67. 50 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਕਿਸਾਨਾਂ ਦਾ 200 ਲੀਟਰ ਡੀਜ਼ਲ ਦਾ ਡਰੰਮ 13800 ਰੁਪਏ ਵਿਚ ਭਰਦਾ ਹੈ । ਜਿਸ ਤੋਂ ਸਾਫ ਪਤਾ ਲਗਦਾ ਹੈ ਕਿ ਇਹ ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ।
 ਇਸ ਮੌਕੇ ਸਾਬਕਾ ਸਰਪੰਚ ਬਖਸ਼ੀਸ਼ ਸਿੰਘ, ਬਾਬਾ ਕੁਲਦੀਪ ਸਿੰਘ, ਦਲਜੀਤ ਸਿੰਘ ਸ਼ਾਹ, ਮਨਜੀਤ ਸਿੰਘ, ਮਹਿਤਾਬ ਸਿੰਘ, ਸੰਦੀਪ ਸਿੰਘ, ਤਜਿੰਦਰ ਸਿੰਘ, ਜੋਗਿੰਦਰ ਸਿੰਘ ਫੌਜੀ, ਕਾਰਜ ਸਿੰਘ ਨੰਬਰਦਾਰ, ਦਵਿੰਦਰ ਸਿੰਘ ਫੌਜੀ, ਹਰਪ੍ਰੀਤ ਸਿੰਘ, ਗੁਰਭੇਜ ਸਿੰਘ, ਗੁਰਦੇਵ ਸਿੰਘ, ਚੰਨਣ ਸਿੰਘ, ਗੁਰਪਾਲ ਸਿੰਘ, ਬਲਜਿੰਦਰ ਸਿੰਘ, ਗੁਰਬਚਨ ਸਿੰਘ, ਧਿਆਨ ਸਿੰਘ, ਪਿਆਰਾ ਸਿੰਘ, ਜਰਨੈਲ ਸਿੰਘ, ਗੁਰਵਿੰਦਰ ਸਿੰਘ ਆਦਿ ਹਾ਼ਜ਼ਰ ਸਨ । 
 


Related News