ਵਿਜੀਲੈਂਸ ਦਫ਼ਤਰ ਦੇ ਬਾਹਰ ਇਕੱਠੇ ਹੋਏ ਕਾਂਗਰਸੀ, ਰਾਜਾ ਵੜਿੰਗ ਨੇ ਦਿੱਤੀ ਇਹ ਚਿਤਾਵਨੀ

08/22/2022 11:39:04 PM

ਲੁਧਿਆਣਾ (ਬਿਊਰੋ) : ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਪੰਜਾਬ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ ਹੈ। ਦੱਸ ਦੇਈਏ ਕਿ ਅੱਜ ਸ਼ਾਮ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਸੈਲੂਨ ’ਚੋਂ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸੀ ਵਰਕਰਾਂ ਨੇ ਵਿਜੀਲੈਂਸ ਦਫ਼ਤਰ ਦਾ ਘਿਰਾਓ ਕੀਤਾ, ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਮੌਕੇ ’ਤੇ ਪਹੁੰਚ ਗਏ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, MP ਬਿੱਟੂ ਦੀ ਵਿਜੀਲੈਂਸ ਟੀਮ ਨਾਲ ਹੋਈ ਤਿੱਖੀ ਬਹਿਸ

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਕਾਰਵਾਈ ਕਰਕੇ ਕਾਂਗਰਸ ਪਾਰਟੀ ਅਤੇ ਵਰਕਰਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਖ਼ਮਿਆਜ਼ਾ ਪੂਰੇ ਪੰਜਾਬ ਨੂੰ ਭੁਗਤਣਾ ਪਵੇਗਾ। ਉਨ੍ਹਾਂ ਇਸ ਮਾਮਲੇ ਨੂੰ ਲੈ ਅਗਲੀ ਰਣਨੀਤੀ ਸਵੇਰ ਸਮੇਂ ਤੈਅ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Manoj

This news is Content Editor Manoj