ਕਾਂਗਰਸੀਆਂ ਵੱਲੋਂ ਨਰਿੰਦਰ ਮੋਦੀ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ

Wednesday, Aug 09, 2017 - 01:31 AM (IST)

ਕਾਂਗਰਸੀਆਂ ਵੱਲੋਂ ਨਰਿੰਦਰ ਮੋਦੀ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ

ਗੁਰਦਾਸਪੁਰ,   (ਦੀਪਕ)–  ਯੂਥ ਕਾਂਗਰਸ ਅਤੇ ਸਿਟੀ ਕਾਂਗਰਸ ਵੱਲੋਂ ਆਲ ਇੰਡੀਆ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ 'ਤੇ ਗੁਜਰਾਤ ਵਿਚ ਹੋਏ ਹਮਲੇ ਦੇ ਵਿਰੋਧ ਵਿਚ ਸਥਾਨਕ ਡਾਕਖਾਨਾ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ, ਜਿਸ ਦੀ ਅਗਵਾਈ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਦਰਸ਼ਨ ਮਹਾਜਨ ਨੇ ਸਾਂਝੇ ਤੌਰ 'ਤੇ ਕੀਤੀ, ਜਦਕਿ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਪਾਹੜਾ ਨੇ ਕਿਹਾ ਕਿ ਰਾਹੁਲ ਗਾਂਧੀ 'ਤੇ ਹਮਲਾ ਅਤਿ ਨਿੰਦਣਯੋਗ ਹੈ। ਇਹ ਹਮਲਾ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ ਜੋ ਕਿ ਦੇਸ਼ ਦੀ ਸੁਰੱਖਿਆ ਲਈ ਠੀਕ ਨਹੀਂ ਹੈ। ਭਾਰਤ ਇਕ ਲੋਕਤਾਂਤਰਿਕ ਦੇਸ਼ ਹੈ, ਜਿਸ ਵਿਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ ਪਰ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਨੂੰ ਜ਼ਬਰਦਸਤੀ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਗੁਜਰਾਤ ਵਿਚ ਹੜ੍ਹ ਪੀੜਤਾਂ ਦਾ ਹਾਲ ਪੁੱਛਣ ਲਈ ਗਏ ਸੀ ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ਦੀ ਵਧਦੀ ਹਰਮਨ ਪਿਆਰਤਾ ਸਹਿਣ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਦੀ ਗੱਡੀ 'ਤੇ ਹਮਲਾ ਕਰਵਾਇਆ ਗਿਆ। ਜਿਸ ਨੂੰ ਲੈ ਕੇ ਪੂਰੇ ਦੇਸ਼ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ । ਇਸ ਮੌਕੇ ਸੁਰਿੰਦਰ ਸ਼ਰਮਾ, ਤੀਰਥ ਰਾਮ, ਜਸਬੀਰ ਕੌਰ, ਸੁੱਚਾ ਸਿੰਘ ਰਾਮਨਗਰ, ਪ੍ਰਸ਼ੋਤਮ ਲਾਲ, ਬਲਵਿੰਦਰ ਸਿੰਘ, ਸੁਰਿੰਦਰ, ਓਮ ਪ੍ਰਕਾਸ਼ ਸ਼ਰਮਾ, ਅਸ਼ੋਕ ਭੁੱਟੋ, ਨਰਿੰਦਰ ਭਾਸਕਰ, ਗੋਲਡੀ ਸੰਤ ਨਗਰ, ਸੁਰਜੀਤ ਸਿੰਘ ਅਤੇ ਗਗਨ ਕਰਲੂਪੀਆ ਆਦਿ ਹਾਜ਼ਰ ਸਨ।


Related News