ਕਾਂਗਰਸੀਆਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
Wednesday, Jun 27, 2018 - 06:37 AM (IST)
ਜਲੰਧਰ, (ਮਹੇਸ਼)- ਕੇਂਦਰ ਦੀ ਮੋਦੀ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਤੇ ਮਹਿੰਗਾਈ ਦੇ ਵਿਰੋਧ ਵਿਚ ਚੌ. ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਪ੍ਰਧਾਨ ਹਰਭਜਨ ਸਿੰਘ, ਕੁਲਜੀਤ ਕੌਰ ਵਾਈਸ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਧੋਗੜੀ ਰੋਡ 'ਤੇ ਨਿਊ ਹਰਗੋਬਿੰਦ ਨਗਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂ ਕੁਲਜੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਰ ਵਰਗ ਲਈ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਐੱਸ. ਸੀ./ਬੀ. ਸੀ. ਬੱਚਿਆਂ ਦੀ ਸਕਾਲਰਸ਼ਿਪ ਬੰਦ ਕਰ ਕੇ ਉਨ੍ਹਾਂ ਲਈ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ। ਇਸ ਦਾ ਖਮਿਆਜ਼ਾ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਨੂੰ ਭੁਗਤਣਾ ਪਵੇਗਾ। ਕਾਂਗਰਸੀ ਕੇਂਦਰ 'ਚ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਦੀ ਅਗਵਾਈ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਇਸ ਦੌਰਾਨ ਮੁੱਖ ਰੂਪ 'ਚ ਮੀਨਾ ਰਾਣੀ, ਸ਼ਾਮ ਲਾਲ, ਮਦਨ ਬਿੱਟੂ, ਸੰਜੇ ਚੱਢਾ, ਸੰਤੋਸ਼ ਸੋਨੀ ਤੇ ਤਸਲੀਮ ਆਦਿ ਹਾਜ਼ਰ ਸਨ।
