ਸਰਕਾਰ ਤੇ ਕਿਸਾਨਾਂ ’ਚ ਬਣੀ ਸਹਿਮਤੀ, ਖੇਤੀਬਾੜੀ ਮੰਤਰੀ ਨੇ ਦੇਰ ਰਾਤ ਸਮਾਪਤ ਕਰਵਾਇਆ ‘ਮਰਨ ਵਰਤ’
Friday, Nov 25, 2022 - 05:01 AM (IST)
ਫ਼ਰੀਦਕੋਟ/ਪਟਿਆਲਾ (ਚਾਵਲਾ, ਮਨਦੀਪ ਜੋਸਨ) : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੀਰਵਾਰ ਨੂੰ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮਰਨ ਵਰਤ ਖ਼ਤਮ ਕਰ ਦਿੱਤਾ ਕਿ ਲੰਬੀਆਂ ਮੀਟਿੰਗਾਂ ਤੋਂ ਬਾਅਦ ਵੱਖ-ਵੱਖ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਦੇਰ ਰਾਤ ਫਰੀਦਕੋਟ ’ਚ ਧਰਨੇ ਵਾਲੀ ਥਾਂ ’ਤੇ ਪਹੁੰਚੇ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਡੱਲੇਵਾਲ ਨੂੰ ਜੂਸ ਪਿਲਾਇਆ, ਜਿਸ ਨਾਲ ਉਨ੍ਹਾਂ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਘੇਰੀ ਸੂਬਾ ਸਰਕਾਰ, ਪੰਜਾਬ ਦੀ ਮੌਜੂਦਾ ਹਾਲਤ ਨੂੰ ਲੈ ਕੇ ਕਹੀਆਂ ਇਹ ਗੱਲਾਂ
ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ 6 ਖੇਤਰਾਂ ’ਚ ਚੱਲ ਰਹੇ ਕਿਸਾਨ ਧਰਨੇ ਤੁਰੰਤ ਪ੍ਰਭਾਵ ਨਾਲ ਖ਼ਤਮ ਕੀਤੇ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ, ਅੱਜ ਸਾਡੀ ਲੰਬੀ ਮੀਟਿੰਗ ਹੋਈ। ਇਹ ਖੁਸ਼ੀ ਦੀ ਗੱਲ ਹੈ ਕਿ ਅਸੀਂ ਸਹਿਮਤੀ ’ਤੇ ਪਹੁੰਚ ਗਏ ਹਾਂ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਆਡੀਟੋਰੀਅਮ ਹਾਲ ’ਚ ਬੁਲਾਇਆ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਜਸਕਰਨ ਸਿੰਘ ਪੁਲਸ ਕਮਿਸ਼ਨਰ ਅੰਮ੍ਰਿਤਸਰ, ਰਾਜਪਾਲ ਸਿੰਘ ਸੰਧੂ ਸੀਨੀਅਰ ਪੁਲਸ ਕਪਤਾਨ ਫਰੀਦਕੋਟ, ਭੁਪਿੰਦਰ ਸਿੰਘ ਐੱਸ. ਪੀ. ਐੱਚ. ਮੌਜੂਦ ਸਨ।
ਇਹ ਵੀ ਪੜ੍ਹੋ : ਬੁੱਢੇ ਨਾਲੇ ਦੀ ਤਰਜ਼ 'ਤੇ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ ਉਲੀਕੇਗ ਸਰਕਾਰ : ਡਾ. ਨਿੱਝਰ
ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਪਰ ਪ੍ਰਸ਼ਾਸਨ ਵਲੋਂ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਕਰਨ ਦਾ ਭਰੋਸਾ ਨਹੀਂ ਦਿੱਤਾ ਗਿਆ | ਦੂਜੇ ਪਾਸੇ ਪੰਜਾਬ ਸਰਕਾਰ ਤੋਂ ਨਾਰਾਜ਼ ਕਿਸਾਨਾਂ ਨੇ ਪਟਿਆਲਾ ’ਚ ਨੈਸ਼ਨਲ ਹਾਈਵੇ ’ਤੇ ਸਥਿਤ ਧਰੜੀ ਜੱਟਾਂ ਟੋਲ ਪਲਾਜ਼ਾ ’ਤੇ ਲਗਾਤਾਰ 3 ਘੰਟੇ ਜਾਮ ਲਗਾਇਆ, ਜਿਸ ਕਾਰਨ ਚੰਡੀਗੜ੍ਹ ਤੋਂ ਪਟਿਆਲਾ, ਸੰਗਰੂਰ, ਬਠਿੰਡਾ ਅਤੇ ਇੱਥੋਂ ਤੱਕ ਕਿ ਦਿੱਲੀ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।