ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਦਿਹਾਤੀ ਪੁਲਸ ਵੀ ਸਰਗਰਮ

Monday, Apr 02, 2018 - 07:03 AM (IST)

ਜੋਧਾਂ/ਲਲਤੋਂ, (ਡਾ. ਪ੍ਰਦੀਪ)- ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੁਲਸ ਜ਼ਿਲਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਸੁਰਜੀਤ ਸਿੰਘ ਅਤੇ ਡੀ. ਐੱਸ. ਪੀ. ਜਗਵਿੰਦਰ ਸਿੰਘ ਬਰਾੜ ਦੀਆਂ ਹਦਾਇਤਾਂ ਮੁਤਾਬਕ ਕਰਾਈਮ ਰੋਕੂ ਪੁਲਸ ਪਾਰਟੀ ਦੇ ਮੁਖੀ ਇੰਸਪੈਕਟਰ ਜਸਪਾਲ ਸਿੰਘ ਧਾਲੀਵਾਲ ਤੇ ਪੁਲਸ ਥਾਣਾ ਜੋਧਾਂ ਦੇ ਮੁਖੀ ਜਸਵੀਰ ਸਿੰਘ ਦੀ ਅਗਵਾਈ 'ਚ ਜੋਧਾਂ/ਰਤਨ ਬਾਜ਼ਾਰ 'ਚ ਪੈਦਲ ਮਾਰਚ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਜੋਧਾਂ ਜਸਵੀਰ ਸਿੰਘ ਤੇ ਕਰਾਈਮ ਰੋਕੂ ਪੁਲਸ ਪਾਰਟੀ ਲੁਧਿਆਣਾ ਦਿਹਾਤੀ ਦੇ ਮੁਖੀ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਹਰ ਹੀਲੇ ਬਰਕਰਾਰ ਰੱਖੀ ਜਾਵੇਗੀ। ਇਸ ਦੌਰਾਨ ਸਮਾਜ ਵਿਰੋਧੀ ਅਨਸਰਾਂ 'ਤੇ ਕਰੜੀ ਨਜ਼ਰ ਰੱਖੀ ਜਾਵੇਗੀ ਤਾਂ ਕਿ ਇਹ ਅਨਸਰ ਭਾਰਤ ਬੰਦ ਦੀ ਆੜ 'ਚ ਲੋਕਾਂ ਦੀ ਜਾਨ-ਮਾਲ ਲਈ ਖਤਰਾ ਨਾ ਬਣ ਸਕਣ।
ਪੇਂਡੂ ਖੇਤਰ 'ਚ ਵੀ ਭਾਰੀ ਪੁਲਸ-ਫੋਰਸ ਤਾਇਨਾਤ
ਮੁੱਲਾਂਪੁਰ ਦਾਖਾ, (ਕਾਲੀਆ)-ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਦਲਿਤ ਸਮਾਜ ਵੱਲੋਂ ਦਿੱਤੇ ਗਏ 2 ਅਪ੍ਰੈਲ ਨੂੰ ਭਾਰਤ ਬੰਦ ਦੇ ਸੱਦੇ ਨੂੰ ਮੱਦੇਨਜ਼ਰ ਰੱਖਦਿਆਂ ਡੀ. ਐੱਸ. ਪੀ. ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਪੁਲਸ ਪ੍ਰਸ਼ਾਸਨ ਨੇ ਮੁੱਲਾਂਪੁਰ ਸ਼ਹਿਰ 'ਚ ਫਲੈਗ ਮਾਰਚ ਕੀਤਾ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ।
 ਇਸ ਸਮੇਂ ਉਨ੍ਹਾਂ ਨਾਲ ਥਾਣਾ ਦਾਖਾ ਮੁਖੀ ਬਿਕਰਮਜੀਤ ਸਿੰਘ ਘੁੰਮਣ, ਇੰਸ. ਜਸਪਾਲ ਸਿੰਘ ਧਾਲੀਵਾਲ, ਸੁਰਜੀਤ ਸਿੰਘ ਇੰਚਾਰਜ ਚੌਕੀਮਾਨ, ਜਸਵੀਰ ਸਿੰਘ ਥਾਣਾ ਮੁਖੀ ਜੋਧਾਂ, ਪਰਮਜੀਤ ਸਿੰਘ ਐੱਸ. ਐੱਚ. ਓ. ਸਿੱਧਵਾਂ ਬੇਟ, ਏ. ਐੱਸ. ਆਈ. ਗੁਰਦੀਪ ਸਿੰਘ, ਬਲਵੀਰ ਚੰਦ, ਮੇਜਰ ਸਿੰਘ, ਨਿਰਮਲ ਸਿੰਘ ਆਦਿ ਤੇ ਭਾਰੀ ਪੁਲਸ ਫੋਰਸ ਹਾਜ਼ਰ ਸੀ। ਡੀ. ਐੱਸ. ਪੀ. ਬਰਾੜ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਮਨ-ਕਾਨੂੰਨ ਬਹਾਲ ਰੱਖਣ ਲਈ ਸ਼ਹਿਰ ਅਤੇ ਦਿਹਾਤੀ ਇਲਾਕਿਆਂ ਵਿਚ ਭਾਰੀ ਫੋਰਸ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਹਾਲ ਰੱਖਣ ਲਈ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਦੇਣ।    ਡੀ. ਐੱਸ. ਪੀ. ਬਰਾੜ ਨੇ ਅੱਜ ਸ਼ਾਮ ਦੁਕਾਨਦਾਰ ਐਸੋਸੀਏਸ਼ਨ ਨਾਲ ਵੀ ਮੀਟਿੰਗ ਕਰ ਕੇ ਭਾਰਤ ਬੰਦ ਦੇ ਸੱਦੇ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਸਹਿਯੋਗ ਦੇਣ ਦੀ ਮੰਗ ਕੀਤੀ। ਇਸ ਮੌਕੇ ਪ੍ਰਧਾਨ ਸਰਵਰਿੰਦਰ ਸਿੰਘ ਚੀਮਾ, ਚੇਅਰਮੈਨ ਸੋਹਣ ਲਾਲ ਖੁੱਲਰ, ਸਿਕੰਦਰ ਸਿੰਘ ਆਦਿ ਦੁਕਾਨਦਾਰ ਹਾਜ਼ਰ ਸਨ।


Related News