ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ : ਗੜ੍ਹੀ

Monday, Jul 26, 2021 - 12:56 AM (IST)

ਚੰਡੀਗੜ੍ਹ/ਜਲੰਧਰ(ਜ. ਬ.)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਬਿਆਨ 'ਚ ਕਿਹਾ ਕਿ ਕਾਂਗਰਸ ਤੇ ਭਾਜਪਾ ਅੰਦਰਖਾਤੇ ਮਿਲੀਆਂ ਹੋਈਆਂ ਪਾਰਟੀਆਂ ਹਨ, ਜੋ ਕਿ ਕਿਸਾਨ ਅੰਦੋਲਨ ਨੂੰ ਅਸਫਲ ਕਰ ਕੇ ਕਿਸਾਨ ਵਰਗ ਨੂੰ ਕੁਚਲਣਾ ਚਾਹੁੰਦੀਆਂ ਹਨ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਾਲੀ ਕੁਰਸੀ ਦਾ ਮੁੱਦਾ ਕਾਂਗਰਸ ਪਾਰਟੀ ਨੇ ਜਾਣ-ਬੁੱਝ ਕੇ ਤਿੰਨ-ਚਾਰ ਮਹੀਨੇ ਉਲਝਾਈ ਰੱਖਿਆ, ਜਿਸ ਨਾਲ ਸਮੂਹ ਪੰਜਾਬੀਆਂ ਦਾ ਧਿਆਨ ਕਿਸਾਨ ਅੰਦੋਲਨ ਤੋਂ ਹਟ ਗਿਆ, ਜੋ ਕਾਂਗਰਸ ਪਾਰਟੀ ਦੀ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ।

ਇਹ ਵੀ ਪੜ੍ਹੋ- ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਕੀਤਾ ਸਸਪੈਂਡ (ਵੀਡੀਓ)

ਅੱਜ ਜਦੋਂ ਕਿਸਾਨ ਅੰਦੋਲਨ ਤੇ ਸੰਯੁਕਤ ਕਿਸਾਨ ਮੋਰਚੇ ਵਿਚ ਪੰਜਾਬ ਦੇ ਲੋਕ ਮੂਹਰਲੀ ਕਤਾਰ ਵਿਚ ਖੁੱਲ੍ਹ ਕੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਖਤਮ ਕਰਵਾਉਣ ਲਈ ਲੜ ਰਹੇ ਹਨ ਤਾਂ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨੇ ਪਿਆਸੇ (ਕਿਸਾਨ) ਖੂਹ ਕੋਲ ਚੱਲ ਕੇ ਆਉਣ ਦਾ ਹੰਕਾਰੀ ਸੱਦਾ ਦਿੱਤਾ, ਜਿਸ ਦੀ ਨਿੰਦਾ ਕਰਦਿਆਂ ਗੜ੍ਹੀ ਨੇ ਕਿਹਾ ਕਿ ਸੰਸਦ ਵਿਚ ਬਹੁਜਨ ਸਮਾਜ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਲਿਆਂਦੇ ਕੰਮ ਰੋਕੂ ਮਤੇ ਦਾ ਜਿਥੇ ਬਸਪਾ ਦੇ 15 ਸੰਸਦ ਮੈਂਬਰਾਂ ਨੇ ਸਮਰਥਨ ਕੀਤਾ ਹੈ ਉਥੇ ਹੀ ਪੰਜਾਬ ਵਿਚ ਸੜਕਾਂ 'ਤੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਹਿੱਤ 27 ਜੁਲਾਈ ਨੂੰ ਜ਼ਿਲਾ ਹੈੱਡਕੁਆਟਰਾਂ 'ਤੇ ਰੋਸ ਮਾਰਚ ਤੇ ਕਿਸਾਨ ਅੰਦੋਲਨ ਦੀਆਂ ਮੰਗਾਂ ਦੇ ਸਮਰਥਨ ਵਿਚ ਰਾਸ਼ਟਰਪਤੀ ਦੇ ਨਾਂ ਮੈਮੋਰੰਡਮ ਜਾਰੀ ਕਰਨ ਦਾ ਅੰਦੋਲਨ ਦਾ ਪ੍ਰੋਗਰਾਮ ਦਿੱਤਾ ਹੈ।

ਇਹ ਵੀ ਪੜ੍ਹੋ-  ਪੰਜਾਬ ’ਚ ਅਜੇ ਸ਼੍ਰੋਅਦ (ਯੂਨਾਈਟਿਡ) ਨਾਲ ਗਠਜੋੜ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ : ਆਪ

ਬਸਪਾ ਦੇ ਇਸ ਅੰਦੋਲਨ ਦਾ ਉਦੇਸ਼ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਹਿੱਤ ਪੰਜਾਬ ਦੇ ਦਲਿਤ, ਪਛੜੇ ਤੇ ਗਰੀਬ ਮਜ਼ਦੂਰਾਂ ਨੂੰ ਭਾਵਨਾਤਮਕ ਰੂਪ ਵਿਚ ਕਿਸਾਨ ਅੰਦੋਲਨ ਨਾਲ ਜੋੜਣਾ ਹੈ, ਜਿਸ ਨਾਲ ਪੰਜਾਬ, ਕਿਸਾਨ, ਮਜ਼ਦੂਰ, ਦਲਿਤ ਅਤੇ ਪਛੜਾ ਵਰਗ ਵਿਰੋਧੀ ਕਾਂਗਰਸ, ਭਾਜਪਾ ਤੇ 'ਆਪ' ਨੂੰ ਹਰਾਇਆ ਜਾ ਸਕੇ।


Bharat Thapa

Content Editor

Related News