ਹੌਲਦਾਰ ਤੇ ਉਸਦੇ 2 ਸਾਥੀ ਹੈਰੋਇਨ ਸਮੇਤ ਗ੍ਰਿਫ਼ਤਾਰ

Thursday, Dec 26, 2024 - 01:40 PM (IST)

ਹੌਲਦਾਰ ਤੇ ਉਸਦੇ 2 ਸਾਥੀ ਹੈਰੋਇਨ ਸਮੇਤ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਇਕ ਕਮਾਂਡੋ ਪੁਲਸ ਕਾਂਸਟੇਬਲ ਅਤੇ ਉਸ ਦੇ 2 ਸਾਥੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ 80 ਫੁੱਟ ਰੋਡ ਨਾਰਥ ਅਸਟੇਟ ਨੇੜੇ ਨਾਕੇਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਪੁਲਸ ਨੇ ਇਕ ਆਲਟੋ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਉਕਤ ਕਾਰ ’ਚ ਕਮਾਂਡੋ ਪੁਲਸ ਦਾ ਹੌਲਦਾਰ ਹਰਜੀਤ ਸਿੰਘ ਵਾਸੀ ਬਠਿੰਡਾ, ਮਨਪ੍ਰੀਤ ਸਿੰਘ ਵਾਸੀ ਵਾਸੀ ਬਠਿੰਡਾ ਅਤੇ ਗਗਨਦੀਪ ਸਿੰਘ ਵਾਸੀ ਕੱਖਾਂਵਾਲੀ ਜ਼ਿਲਾ ਮੁਕਤਸਰ ਸਾਹਿਬ ਸਵਾਰ ਸਨ। ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪੁਲਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 5 ਗ੍ਰਾਮ 95 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News