ਭਾਜਪਾ ਦਫ਼ਤਰ ’ਚ ਤਾਇਨਾਤ ਕਾਂਸਟੇਬਲ ਦੀ ਭੇਤਭਰੇ ਹਾਲਾਤ ’ਚ ਮੌਤ

Monday, May 02, 2022 - 11:49 AM (IST)

ਭਾਜਪਾ ਦਫ਼ਤਰ ’ਚ ਤਾਇਨਾਤ ਕਾਂਸਟੇਬਲ ਦੀ ਭੇਤਭਰੇ ਹਾਲਾਤ ’ਚ ਮੌਤ

ਲੁਧਿਆਣਾ (ਰਾਜ) : ਘੰਟਾਘਰ ਚੌਂਕ ਨੇੜੇ ਭਾਜਪਾ ਦਫ਼ਤਰ ਵਿਚ ਤਾਇਨਾਤ ਕਾਂਸਟੇਬਲ ਦੀ ਭੇਤਭਰੇ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਕੁਲਵੰਤ ਸਿੰਘ (52) ਹੈ, ਮੂਲਰੂਪ ਵਿਚ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ।

ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਭਾਜਪਾ ਦੇ ਦਫ਼ਤਰ ’ਚ ਤਾਇਨਾਤ ਸੀ, ਜਿੱਥੇ ਐਤਵਾਰ ਨੂੰ ਡਿਊਟੀ ਦੌਰਾਨ ਅਚਾਨਕ ਉਸ ਦੀ ਹਾਲਤ ਵਿਗੜ ਗਈ, ਜਿਸ ਲਈ ਲੋਕ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਗਏ ਪਰ ਉੱਥੇ ਪੁੱਜਣ ਤੱਕ ਉਸ ਦੀ ਮੌਤ ਹੋ ਗਈ ਸੀ। ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਨੂੰ ਹਾਰਟ ਅਟੈਕ ਹੋਇਆ। ਫਿਲਹਾਲ ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨ ਦਾ ਪਤਾ ਲੱਗੇਗਾ।
 


author

Babita

Content Editor

Related News