ਸੰਗਰੂਰ ਦੀ ਪੁਲਸ ਲਾਈਨ 'ਚ ਤਾਇਨਾਤ ਨੌਜਵਾਨ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ

Wednesday, Jun 19, 2024 - 06:28 PM (IST)

ਸੰਗਰੂਰ ਦੀ ਪੁਲਸ ਲਾਈਨ 'ਚ ਤਾਇਨਾਤ ਨੌਜਵਾਨ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ

ਲੌਂਗੋਵਾਲ (ਵਸ਼ਿਸਟ, ਵਿਜੇ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਰਹੇ ਪੰਜਾਬ ਪੁਲਸ ਦੇ ਨੌਜਵਾਨ ਕਾਂਸਟੇਬਲ ਦੀ ਅੱਜ ਇਥੇ ਗੋਲੀ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਗਰੂਰ ਪੁਲਸ ਲਾਈਨ ਵਿਖੇ ਤਾਇਨਾਤ ਕਾਂਸਟੇਬਲ ਪ੍ਰਭਜੋਤ ਸਿੰਘ ਅੱਜ ਸਵੇਰੇ ਆਪਣੇ ਘਰ ਲੌਂਗੋਵਾਲ ਵਿਖੇ ਜਦੋਂ ਡਿਊਟੀ 'ਤੇ ਜਾਣ ਲਈ ਤਿਆਰ ਹੋਣ ਲੱਗਾ ਤਾਂ ਗੰਨ ਦੀ ਸਫਾਈ ਕਰਦਿਆਂ ਅਚਾਨਕ ਚੱਲੀ ਗੋਲੀ ਉਸ ਦੀ ਮੌਤ ਦਾ ਕਾਰਨ ਬਣੀ।

ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ. ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਕਤ ਕਾਂਸਟੇਬਲ ਦੀ ਮ੍ਰਿਤਕ ਦੇਹ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਪੁਲਸ ਵਲੋਂ ਧਾਰਾ 174 ਦੀ ਕਾਰਵਾਈ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।

ਇਹ ਵੀ ਪੜ੍ਹੋ : ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, NSA ਵਿਚ ਵਾਧਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News