ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ

Saturday, Aug 31, 2024 - 05:24 PM (IST)

ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ

ਜਲੰਧਰ- ਜਲੰਧਰ ਵਿਚ ਬਬਰੀਕ ਚੌਂਕ ਦੇ ਕੋਲ ਪੰਜਾਬ ਪੁਲਸ ਦੇ ਇਕ ਸੁਰੱਖਿਆ ਗਾਰਡ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਣੀਕ ਸਿੰਘ ਵਜੋਂ ਹੋਈ  ਹੈ, ਜੋਕਿ ਜਲੰਧਰ ਦੇ ਰਾਮ ਦਾਸ ਨਗਰ ਦੇ ਰਹਿਣ ਵਾਲੇ ਸਨ। ਰਮਣੀਕ ਸਿੰਘ ਆਪਣੀ ਸਰਕਾਰੀ ਕਾਰਬਾਈਨ ਸਾਫ਼ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰਬਾਈਨ ਨਾਲ ਗੋਲ਼ੀ ਚੱਲ ਗਈ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਰਮਣੀਕ ਸਿੰਘ 3 ਧੀਆਂ ਦੇ ਪਿਤਾ ਸਨ। 

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਜਾਣਕਾਰੀ ਮੁਤਾਬਕ ਘਟਨਾ ਬਬਰੀਕ ਚੌਂਕ ਦੇ ਕੋਲ ਸਥਿਤ ਰਿੰਕੂ ਪੰਡਿਤ ਦੇ ਘਰ ਦੀ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੀ ਕਾਰਬਾਈਨ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲ਼ੀਆਂ ਚੱਲ ਗਈਆਂ। ਜਦੋਂ ਘਰ 'ਚ ਮੌਜੂਦ ਪਰਿਵਾਰ ਮੌਕੇ 'ਤੇ ਪਹੁੰਚਿਆ ਤਾਂ ਵੇਖਿਆ ਕਿ ਰਮਣੀਕ ਸਿੰਘ ਖ਼ੂਨ ਨਾਲ ਲਥਪਥ ਪਏ ਸਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ  ਦੀ ਮੌਤ ਹੋ ਗਈ। ਜਾਂਚ 'ਚ ਪਤਾ ਲੱਗਾ ਕਿ ਗੋਲ਼ੀਆਂ ਉਨ੍ਹਾਂ ਦੀ ਗਰਦਨ ਦੇ ਹੇਠਲੇ ਹਿੱਸੇ 'ਚ ਲੱਗੀਆਂ ਸਨ। ਗੋਲ਼ੀਆਂ ਲੱਗਣ ਨਾਲ ਰਮਣੀਕ ਦੇ ਸਿਰ ਵਿਚੋਂ ਗੋਲ਼ੀਆਂ ਨਿਕਲ ਗਈਆਂ ਸਨ। ਘਟਨਾ ਵਾਲੀ ਥਾਂ 'ਤੇ ਰਮਣੀਕ ਦੇ ਨਾਲ ਗੰਨਮੈਨ ਵੀ ਮੌਜੂਦ ਸੀ, ਜਿਸ ਨੇ ਸਭ ਤੋਂ ਪਹਿਲਾਂ ਆਪਣੇ ਵਿਭਾਗ ਨੂੰ ਸੂਚਿਤ ਕੀਤਾ ਸੀ।

ਇਹ ਵੀ ਪੜ੍ਹੋ- ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਤੁਰੰਤ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਲਦ ਹੀ ਮ੍ਰਿਤਕ ਦੀ ਪਤਨੀ ਪੂਜਾ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰੇਗੀ। ਇਸ ਦੌਰਾਨ ਏ. ਸੀ. ਪੀ. ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਰਮਣੀਕ ਸਿੰਘ ਕਾਂਸਟੇਬਲ ਵਜੋਂ ਤਾਇਨਾਤ ਸੀ। ਰਮਣੀਕ ਸਿੰਘ ਪਹਿਲਾਂ ਪੀ. ਏ. ਪੀ. ਵਿੱਚ ਤਾਇਨਾਤ ਸੀ ਪਰ ਉਹ 2 ਦਿਨ ਪਹਿਲਾਂ ਹੀ ਰਿੰਕੂ ਦੀ ਸੁਰੱਖਿਆ ਲਈ ਆਇਆ ਸੀ। ਅਜਿਹਾ ਇਸ ਲਈ ਕਿਉਂਕਿ ਰਿੰਕੂ ਦਾ ਇਕ ਗੰਨਮੈਨ ਕਿਸੇ ਕੰਮ ਲਈ ਵਿਦੇਸ਼ ਗਿਆ ਹੋਇਆ ਸੀ। ਰਮਣੀਕ ਦੀ ਗਰਦਨ 'ਤੇ ਤਿੰਨ ਗੋਲ਼ੀਆਂ ਲੱਗੀਆਂ ਸਨ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਤੋਂ ਸੈਂਪਲ ਵੀ ਲਏ ਹਨ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਕੀ ਬੋਲੇ ਡਾ. ਦਲਜੀਤ ਸਿੰਘ ਚੀਮਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News