ਕੈਂਸਰ ਦੇ ਮਰੀਜ਼ਾਂ ਦਾ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ : ਹਰਸਿਮਰਤ ਕੌਰ ਬਾਦਲ

Friday, Nov 11, 2022 - 12:07 AM (IST)

ਕੈਂਸਰ ਦੇ ਮਰੀਜ਼ਾਂ ਦਾ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ : ਹਰਸਿਮਰਤ ਕੌਰ ਬਾਦਲ

ਬੁਢਲਾਡਾ (ਬਾਂਸਲ) : ਕੈਂਸਰ ਦੇ ਮਰੀਜ਼ਾਂ ਦੇ ਲਗਾਤਾਰ ਵਾਧੇ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡਾਂ ਦੇ ਵਾਟਰ ਵਰਕਸਾਂ ਦੇ ਨਮੂਨੇ ਲੈਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਮੁਰਾਦ ਬੀਮਾਰੀ ਦੇ ਖਾਤਮੇ ਲਈ ਬਠਿੰਡਾ 'ਚ ਏਮਜ਼ ਹਸਪਤਾਲ ਦੀ ਸਥਾਪਨਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੋਰ ਉਪਰਾਲੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸਮੇਂ-ਸਮੇਂ ਸਿਰ ਕੇਂਦਰ ਦੀ ਸਰਕਾਰ ਨੂੰ ਹਲਕੇ ਦੀਆਂ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਇਆ ਜਾ ਰਿਹਾ ਹੈ। ਉਹ ਅੱਜ ਹਲਕੇ ਅੰਦਰ ਅਕਾਲੀ ਵਰਕਰਾਂ ਦੇ ਘਰਾਂ 'ਚ ਖੁਸ਼ੀ-ਗਮੀ ਵਿੱਚ ਹਿੱਸਾ ਲੈਣ ਲਈ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ : ਪਟਿਆਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

ਉਨ੍ਹਾਂ ਦੱਸਿਆ ਕਿ ਉਹ ਹਲਕੇ ਦੇ 8 ਪਿੰਡਾਂ 'ਚ ਪਾਰਟੀ ਵਰਕਰਾਂ ਦੇ ਘਰਾਂ 'ਚ ਹੋਈਆਂ ਦੁਖਦਾਈ ਮੌਤਾਂ 'ਤੇ ਅਫਸੋਸ ਕਰਨ ਲਈ ਪਹੁੰਚੇ ਸਨ। ਉਨ੍ਹਾਂ ਪਿੰਡ ਬੋੜਾਵਾਲੀ ਵਿਖੇ ਅਕਾਲੀ ਆਗੂ ਅਮਰਜੀਤ ਸਿੰਘ ਸਮਰਾ, ਬੱਛੋਆਣਾ 'ਚ ਮੁਖਤਿਆਰ ਸਿੰਘ ਸੰਧੂ, ਦਿਆਲਪੁਰਾ 'ਚ ਮਾ. ਗੁਰਮੇਲ ਸਿੰਘ ਸਰਕਲ ਪ੍ਰਧਾਨ, ਧੰਨਪੁਰਾ 'ਚ ਹਰਜਿੰਦਰ ਕੌਰ ਸਰਕਲ ਪ੍ਰਧਾਨ, ਮਘਾਣੀਆਂ 'ਚ ਸਾਬਕਾ ਸਰਪੰਚ ਗੁਰਚਰਨ ਸਿੰਘ, ਜੀਵਨ ਸਿੰਘ ਰਿਉਂਦ ਕਲਾਂ 'ਚ ਸਾਬਕਾ ਸਰਪੰਚ ਗੁਰਦੀਪ ਸਿੰਘ, ਬੋਹਾ 'ਚ ਸੁਰਜੀਤ ਸਿੰਘ ਦੇ ਘਰ ਪਹੁੰਚ ਕੇ ਅਫਸੋਸ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਸਮੇਤ ਪਾਰਟੀ ਵਰਕਰ ਮੌਜੂਦ ਸਨ।

ਇਹ ਵੀ ਪੜ੍ਹੋ : ਸਾਨੀਆ ਮਿਰਜ਼ਾ ਤੇ ਸ਼ੋਏਬ ਮਲਿਕ ਦਾ ਤਲਾਕ Confirm! ਦੋਸਤ ਨੇ ਕੀਤਾ ਖੁਲਾਸਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News