ਸਾਵਧਾਨ! ਪੰਜਾਬ 'ਚ ਵੱਧ ਰਹੀ ਲਗਾਤਾਰ ਇਹ ਬੀਮਾਰੀ, ਲੋਕ ਹੋਣ ਲੱਗੇ ਪਾਜ਼ੇਟਿਵ

Wednesday, Aug 21, 2024 - 06:40 PM (IST)

ਸਾਵਧਾਨ! ਪੰਜਾਬ 'ਚ ਵੱਧ ਰਹੀ ਲਗਾਤਾਰ ਇਹ ਬੀਮਾਰੀ, ਲੋਕ ਹੋਣ ਲੱਗੇ ਪਾਜ਼ੇਟਿਵ

ਜਲੰਧਰ (ਰੱਤਾ)– ਮੌਸਮ ਵਿਚ ਤਬਦੀਲੀ ਹੋਣ ਦੇ ਨਾਲ-ਨਾਲ ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਵਿਚ ਵੀ ਲਗਾਤਾਰ ਵਾਧਾ ਹੋਣ ਲੱਗਿਆ ਹੈ। ਜਲੰਧਰ ਜ਼ਿਲ੍ਹੇ ਵਿਚ ਇਕ-ਇਕ ਕਰਕੇ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵਧ ਰਹੀ ਹੈ। ਮੰਗਲਵਾਰ ਨੂੰ ਡੇਂਗੂ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19 ’ਤੇ ਪਹੁੰਚ ਗਈ, ਜਿਨ੍ਹਾਂ ਵਿਚੋਂ 13 ਮਰੀਜ਼ ਸ਼ਹਿਰੀ ਅਤੇ 6 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆ ਪਾਲ ਨੇ ਦੱਸਿਆ ਕਿ ਮੰਗਲਵਾਰ ਨੂੰ ਡੇਂਗੂ ਪਾਜ਼ੇਟਿਵ ਆਉਣ ਵਾਲਾ 18 ਸਾਲਾ ਨੌਜਵਾਨ ਗੌਤਮ ਨਗਰ ਦਾ ਰਹਿਣ ਵਾਲਾ ਹੈ। ਉਹ 4-5 ਦਿਨ ਪਹਿਲਾਂ ਸਿਵਲ ਹਸਪਤਾਲ ਵਿਚ ਬੁਖ਼ਾਰ ਕਾਰਨ ਦਾਖ਼ਲ ਹੋਇਆ ਸੀ ਅਤੇ ਜਦੋਂ ਉਸ ਦਾ ਟੈਸਟ ਕੀਤਾ ਗਿਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਈ। ਉਕਤ ਡੇਂਗੂ ਪਾਜ਼ੇਟਿਵ ਨੌਜਵਾਨ ਹਸਪਤਾਲ ਤੋਂ ਡਿਸਚਾਰਜ ਹੋ ਕੇ ਘਰ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਡੇਂਗੂ ਦੇ 21 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਆਈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਕਰੀਬ 10 ਨੌਜਵਾਨਾਂ ਨੇ 2 ਸਕੇ ਭਰਾਵਾਂ ਨੂੰ ਸ਼ਰੇਆਮ ਵੱਢਿਆ

ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਮੰਗਲਵਾਰ ਨੂੰ 2866 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 20 ਥਾਵਾਂ ’ਤੇ ਡੇਂਗੂ ਬੁਖ਼ਾਰ ਫ਼ੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚੋਂ 12 ਥਾਵਾਂ ਸ਼ਹਿਰੀ ਅਤੇ 8 ਦਿਹਾਤੀ ਇਲਾਕਿਆਂ ਦੀਆਂ ਹਨ। ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਹੁਣ ਤਕ ਜ਼ਿਲ੍ਹੇ ਦੇ 2,39,600 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 510 ਥਾਵਾਂ ’ਤੇ ਲਾਰਵਾ ਮਿਲਿਆ, ਜਿਸ ਨੂੰ ਪੂਰੀ ਤਰ੍ਹਾਂ ਨਸ਼ਟ ਕਰਵਾ ਦਿੱਤਾ ਗਿਆ।

ਮੱਛਰਾਂ ਦੇ ਕੱਟਣ ਤੋਂ ਇੰਝ ਕਰੋ ਬਚਾਅ:
. ਡੇਂਗੂ ਦੇ ਕਹਿਰ ਤੋਂ ਬੱਚਣ ਲਈ ਅਜਿਹੇ ਕੱਪੜੇ ਪਾਓ, ਜਿਸ ਨਾਲ ਸਰੀਰ ਦਾ ਜ਼ਿਆਦਾ ਤੋਂ ਜ਼ਿਆਦਾ ਹਿੱਸਾ ਢੱਕਿਆ ਹੋਵੇ।
. ਸਵੇਰੇ, ਸ਼ਾਮ ਬਾਹਰ ਬੈਠਣ ਜਾਂ ਸੈਰ ਕਰਨ ਸਮੇਂ ਸਰੀਰ ਨੂੰ ਪੂਰਾ ਢੱਕ ਕੇ ਰੱਖੋ। 
. ਖਾਸ ਤੌਰ ’ਤੇ ਬੱਚਿਆਂ ਨੂੰ ਮਲੇਰੀਆ ਸੀਜ਼ਨ ’ਚ ਨਿੱਕਰ ਅਤੇ ਟੀ-ਸ਼ਰਟ ਕਦੇ ਨਹੀਂ ਪਾਉਣੀ ਚਾਹੀਦੀ।
. ਬੱਚਿਆਂ ਦੇ ਹਮੇਸ਼ਾ ਮੱਛਰ ਭਜਾਉਣ ਦੀ ਕ੍ਰੀਮ ਲੱਗਾ ਕੇ ਰੱਖੋ, ਜਿਸ ਨਾਲ ਉਹ ਡੇਂਗੂ ਤੋਂ ਬਚ ਜਾਣਗੇ।
. ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ।
. ਡੇਂਗੂ ਦੇ ਬੁਖ਼ਾਰ ਤੋਂ ਬੱਚਣ ਲਈ ਘਰਾਂ ਦੇ ਅੰਦਰ ਜਾਂ ਬਾਹਰ ਮੱਛਰ ਪੈਦਾ ਨਾ ਹੋਣ ਦਿਓ।

ਇਹ ਵੀ ਪੜ੍ਹੋ-  ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸਵੀਮਿੰਗ ਪੂਲ ’ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਇਹ ਵਰਤੋਂ ਸਾਵਧਾਨੀਆਂ
. ਡੇਂਗੂ ਦੇ ਬੁਖ਼ਾਰ ’ਚ ਠੰਢਾ ਪਾਣੀ ਕਦੇ ਨਾ ਪੀਓ। 
.ਮੈਦਾ ਅਤੇ ਬਾਸੀ ਖਾਣੇ ਦੀ ਵਰਤੋਂ ਕਦੇ ਵੀ ਨਾ ਕਰੋ।
. ਆਪਣੇ ਖਾਣੇ ’ਚ ਹਲਦੀ, ਅਜਵਾਇਨ, ਅਦਰਕ, ਹਿੰਗ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰੋ।
. ਇਸ ਮੌਸਮ ’ਚ ਪੱਤੇ ਵਾਲੀਆਂ ਸਬਜ਼ੀਆਂ, ਅਰਬੀ, ਫੁੱਲਗੋਭੀ ਨਾ ਖਾਓ।
. ਹਲਕਾ ਖਾਣਾ ਖਾਓ, ਜੋ ਅਸਾਨੀ ਨਾਲ ਪਚ ਸਕੇ। 
. ਪੂਰੀ ਨੀਂਦ ਲਓ, ਖ਼ੂਬ ਪਾਣੀ ਪੀਓ ਅਤੇ ਪਾਣੀ ਨੂੰ ਉਬਾਲ ਕੇ ਪੀਓ।
. ਮਿਰਚ ਮਸਾਲੇ ਅਤੇ ਤਲਿਆ ਹੋਇਆ ਖਾਣਾ ਨਾ ਖਾਓ।
. ਭੁੱਖ ਤੋਂ ਘੱਟ ਖਾਓ, ਢਿੱਡ ਭਰਕੇ ਕਦੇ ਨਾ ਖਾਓ।
. ਲੱਸੀ, ਨਾਰੀਅਲ ਪਾਣੀ, ਨਿੰਬੂ ਪਾਣੀ ਆਦਿ ਖੂਬ ਪੀਓ।
 

ਇਹ ਵੀ ਪੜ੍ਹੋ-  ਪੰਜਾਬ ਦਾ ਇਹ ਮਸ਼ਹੂਰ ਪੁਲ ਵੱਡੇ ਵਾਹਨਾਂ ਦੀ ਆਵਾਜਾਈ ਲਈ BBMB ਨੇ ਕੀਤਾ ਬੰਦ, ਜਾਣੋ ਕੀ ਰਿਹਾ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News