ਖਪਤਕਾਰਾਂ ਨੂੰ ਚੰਗੀ, ਸਸਤੀ ਤੇ ਨਿਰਵਿਘਨ ਬਿਜਲੀ ਸਪਲਾਈ ਲਈ ਹਮੇਸ਼ਾ ਯਤਨਸ਼ੀਲ ਰਹਾਗਾ : ਗਗਨਦੀਪ

Friday, Dec 03, 2021 - 05:39 PM (IST)

ਖਪਤਕਾਰਾਂ ਨੂੰ ਚੰਗੀ, ਸਸਤੀ ਤੇ ਨਿਰਵਿਘਨ ਬਿਜਲੀ ਸਪਲਾਈ ਲਈ ਹਮੇਸ਼ਾ ਯਤਨਸ਼ੀਲ ਰਹਾਗਾ : ਗਗਨਦੀਪ

ਪਟਿਆਲਾ : ਪੀ. ਐੱਸ. ਪੀ. ਸੀ. ਐੱਲ ਦੇ ਡਾਇਰੈਕਟਰ ਪ੍ਰਬੰਧਕੀ ਗਗਨਦੀਪ ਸਿੰਘ ਜਲਾਲਪੁਰ ਨੇ ਕੱਲ੍ਹ ਚੰਡੀਗੜ੍ਹ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ. ਐੱਮ. ਡੀ. ਏ. ਵੇਨੂੰ ਪ੍ਰਸਾਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ਏ. ਵੇਨੂੰ. ਪ੍ਰਸਾਦ ਨੇ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਵਜੋਂ ਨਿਯੁਕਤੀ ਲਈ ਸ਼ੁੱਭ ਕਾਮਨਾਵਾਂ  ਦਿੱਤੀਆਂ ਅਤੇ ਜੀ ਆਇਆ ਕਿਹਾ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਦੇ ਪਿਤਾ ਮਦਨ ਲਾਲ ਜਲਾਲਪੁਰ ਵਿਧਾਇਕ ਘਨੌਰ ਵੀ ਉਨ੍ਹਾਂ ਨਾਲ ਸਨ।

ਗਗਨਦੀਪ ਸਿੰਘ ਜਲਾਲਪੁਰ ਨੇ ਸੀਐੱਮਡੀ ਏ ਵੇਨੂੰ ਪ੍ਰਸਾਦ ਨੂੰ ਵਿਸ਼ਵਾਸ ਦਵਾਇਆ ਕਿ ਉਹ ਉਨ੍ਹਾਂ ਦੀ ਅਗਵਾਈ ਵਿਚ ਮਿਹਨਤ ਤੇ ਲਗਨ ਨਾਲ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਚੰਗੀ, ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਅਤੇ ਖਪਤਕਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਗਗਨਦੀਪ ਸਿੰਘ ਜਲਾਲਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।


author

Gurminder Singh

Content Editor

Related News