ਯੂਕ੍ਰੇਨ ''ਚ ਫਸੇ ਵਿਦਿਆਰਥੀਆਂ ਦੇ ਵੇਰਵੇ ਇਕੱਤਰ ਕਰਨ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ

03/02/2022 12:10:35 AM

ਮੋਹਾਲੀ (ਪਰਦੀਪ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਪ੍ਰਸ਼ਾਸਨ ਵੱਲੋਂ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਘਰ 'ਚ ਜਾ ਕੇ ਮੁਲਾਕਾਤ ਦਾ ਸਿਲਸਿਲਾ ਆਰੰਭਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦਾ ਵੇਰਵਾ ਲੈ ਕੇ ਉਨ੍ਹਾਂ ਦੀ ਭਾਰਤ ਵਾਪਸੀ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ 'ਚ ਅੱਜ ਐੱਸ.ਏ.ਐੱਸ. ਨਗਰ ਦੇ ਐੱਸ. ਡੀ. ਐੱਮ. ਸ੍ਰੀ ਹਰਬੰਸ ਸਿੰਘ , ਖਰੜ ਦੇ ਐੱਸ. ਡੀ. ਐੱਮ. ਸ਼੍ਰੀ ਅਵਿਕੇਸ਼ ਗੁਪਤਾ ਤਹਿਸੀਲਦਾਰ ਸ੍ਰੀ ਪੁਨੀਤ ਬਾਂਸਲ ਅਤੇ ਨਾਇਬ ਤਹਿਸੀਲਦਾਰ ਸ੍ਰੀ ਦੀਪਕ ਭਾਰਦਵਾਜ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਜਾ ਕੇ ਜੰਗ ਮਾਰੂ ਦੇਸ਼ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦੇ ਮਾਪੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਵੇਰਵੇ ਇਕੱਤਰ ਕੀਤੇ ਗਏ।

PunjabKesari

ਇਹ ਖ਼ਬਰ ਪੜ੍ਹੋ- NZ v SA : ਨਿਊਜ਼ੀਲੈਂਡ ਨੂੰ ਹਰਾ ਕੇ ਦੱਖਣੀ ਅਫਰੀਕਾ ਨੇ 1-1 ਨਾਲ ਡਰਾਅ ਕੀਤੀ ਸੀਰੀਜ਼
ਅਧਿਕਾਰੀਆਂ ਵੱਲੋਂ ਪਰਿਵਾਰਕ ਮੈਂਬਰਾਂ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਵੀ ਦਿੱਤਾ ਗਿਆ।  ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਨਗਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਅੱਜ ਜ਼ਿਲ੍ਹੇ ਦੇ ਕਰੀਬ  19 ਅਜਿਹੇ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਜਿਨ੍ਹਾਂ ਦੇ ਬੱਚੇ ਯੂਕ੍ਰੇਨ 'ਚ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲ ਦੇ ਆਧਾਰ ਤੇ ਪੂਰੀ ਗੰਭੀਰਤਾ ਨਾਲ ਇਨ੍ਹਾਂ ਬੱਚਿਆਂ ਦੇ ਵੇਰਵੇ ਇਕੱਤਰ ਕਰਕੇ ਭਾਰਤ ਸਰਕਾਰ ਰਾਹੀਂ ਇਨ੍ਹਾਂ ਬੱਚਿਆਂ ਦੀ ਸਕੁਸ਼ਲ ਵਤਨ ਵਾਪਸੀ ਲਈ ਹਰ ਹੀਲਾ ਵਰਤ ਰਹੀ ਹੈ।

ਇਹ ਖ਼ਬਰ ਪੜ੍ਹੋ-ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਅਭਿਆਸ ਮੈਚ 'ਚ ਭਾਰਤੀ ਮਹਿਲਾ ਟੀਮ ਨੇ ਵਿੰਡੀਜ਼ ਨੂੰ ਹਰਾਇਆ

PunjabKesari

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐੱਸ. ਏ. ਐੱਸ. ਨਗਰ ਪ੍ਰਸਾਸ਼ਨ ਵੱਲੋਂ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦੇ ਵੇਰਵੇ ਇਕੱਤਰ ਕਰਨ ਲਈ ਪਹਿਲਾਂ ਤੋਂ ਹੀ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਯੁਕ੍ਰੇਨ 'ਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋ ਹੈਲਪਲਾਈਨ ਨੰਬਰ 01722219505 ਅਤੇ 01722219506 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News