180 ਕਿਲੋ ਲਾਹਣ ਸਣੇ ਕਾਬੂ
Sunday, Aug 13, 2017 - 07:49 AM (IST)
ਤਰਨਤਾਰਨ, (ਰਾਜੂ)- ਥਾਣਾ ਖਾਲੜਾ ਦੀ ਪੁਲਸ ਨੇ 180 ਕਿਲੋ ਲਾਹਣ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਖਾਲੜਾ ਦੇ ਐੱਚ. ਸੀ. ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਖਾਲੜਾ ਤੋਂ ਅਮੀਸ਼ਾਹ, ਮੁਗਲਚੱਕ ਆਦਿ ਪਿੰਡਾਂ ਨੂੰ ਜਾ ਰਹੇ ਸਨ ਤਾਂ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਬਿਜਲੀ ਘਰ ਮਾੜੀ ਮੇਘਾ ਪੁੱਜੀ ਤਾਂ ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਖਦੇਵ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮਾੜੀਮੇਘਾ ਲਾਹਣ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਪੁਲਸ ਪਾਰਟੀ ਨੇ ਮੌਕੇ 'ਤੇ ਛਾਪੇਮਾਰੀ ਕਰਦੇ ਹੋਏ ਸੁਖਦੇਵ ਸਿੰਘ ਨੂੰ 180 ਕਿਲੋ ਲਾਹਣ ਸਣੇ ਗ੍ਰਿਫਤਾਰ ਕਰ ਲਿਆ।
