22 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ
Saturday, Feb 03, 2018 - 12:42 AM (IST)
ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਪੁਲਸ ਨੇ ਅੱਜ ਨਾਕੇ ਦੌਰਾਨ 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਚੌਕੀ ਇੰਚਾਰਜ ਏ. ਐੱਸ. ਆਈ. ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਦਰ ਸ੍ਰੀ ਨੈਣਾ ਦੇਵੀ ਟੀ-ਪੁਆਇੰਟ ਕੋਲ ਉਨ੍ਹਾਂ ਵੱਲੋਂ ਅੱਜ ਸਵੇਰੇ ਨਾਕਾ ਲਾਇਆ ਹੋਇਆ ਸੀ। ਨਾਕੇ ਦੌਰਾਨ ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਾਲੇ ਪਾਸਿਓਂ ਇਕ ਨੌਜਵਾਨ ਨੂੰ ਪੈਦਲ ਆਉਂਦਿਆਂ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਿਸ ਮੁੜ ਗਿਆ। ਜਦੋਂ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 22 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਗੱਗੂ ਪੁੱਤਰ ਸੱਜਣ ਸਿੰਘ ਵਾਸੀ ਭੂਰੜੇ ਰੋਡ ਸ੍ਰੀ ਚਮਕੌਰ ਸਾਹਿਬ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
