25 ਗ੍ਰਾਮ ਨਸ਼ੇ ਵਾਲੇ ਪਾਊਡਰ ਸਣੇ ਕਾਬੂ
Friday, Apr 20, 2018 - 12:03 AM (IST)
ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਪੁਲਸ ਨੇ ਅੱਜ ਇਕ ਵਿਅਕਤੀ ਨੂੰ 25 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਚੌਕੀ ਇੰਚਾਰਜ ਏ. ਐੱਸ. ਆਈ. ਸਰਬਜੀਤ ਸਿੰਘ ਕੁਲਗਰਾਂ ਨੇ ਦੱਸਿਆ ਕਿ ਮਜਾਰਾ ਟੀ-ਪੁਆਇੰਟ 'ਤੇ ਲਾਏ ਗਏ ਸਪੈਸ਼ਲ ਨਾਕੇ ਦੌਰਾਨ ਪੁਲਸ ਨੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਕਥਿਤ ਦੋਸ਼ੀ ਦੀ ਪਛਾਣ ਸੰਜੀਵ ਕੁਮਾਰ ਸੰਜੂ ਪੁੱਤਰ ਇੰਦਰਪਾਲ ਸਿੰਘ ਵਾਸੀ ਪਿੰਡ ਸੱਧੇਵਾਲ ਵਜੋਂ ਹੋਈ ਹੈ, ਜਿਸ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
