ਨਸ਼ੀਲੀਆਂ ਗੋਲੀਆਂ ਸਣੇ ਔਰਤਾਂ ਸਮੇਤ 3 ਕਾਬੂ
Wednesday, Sep 13, 2017 - 01:47 AM (IST)
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਪੁਲਸ ਨੇ ਇਕ ਵਿਅਕਤੀ ਤੇ ਦੋ ਔਰਤਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਐੱਸ. ਟੀ. ਐੱਫ. ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਟੀਮ ਅਤੇ ਥਾਣਾ ਸਿਟੀ ਬਰਨਾਲਾ ਦੇ ਸਹਾਇਕ ਥਾਣੇਦਾਰ ਸਤਵਿੰਦਰਪਾਲ ਸਿੰਘ ਸ਼ੱਕੀ ਪੁਰਸ਼ਾਂ ਦੀ ਤਲਾਸ਼ੀ ਲਈ ਡੀ. ਐੱਲ. ਟੀ. ਸਕੂਲ ਦੇ ਨਜ਼ਦੀਕ ਪੁੱਜੇ ਤਾਂ ਇਕ ਮੋਟਰਸਾਈਕਲ ਦੇ ਆਲੇ ਦੁਆਲੇ ਇਕ ਵਿਅਕਤੀ ਤੇ ਦੋ ਔਰਤਾਂ ਖੜ੍ਹੀਆਂ ਸਨ। ਜੋ ਮੋਟਰਸਾਈਕਲ 'ਤੇ ਰੱਖੇ ਝੋਲੇ ਦੀ ਫਰੋਲਾ ਫਰਾਲੀ ਕਰ ਰਹੇ ਸਨ। ਸ਼ੱਕ ਦੇ ਆਧਾਰ 'ਤੇ ਜਦ ਉਨ੍ਹਾਂ ਦੇ ਝੋਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 12 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਤੇ 100/100 ਐੱਮ. ਐੱਲ. ਅਤੇ 9 ਪੱਤੇ ਨਸ਼ੀਲੀਆਂ ਗੋਲੀਆਂ (ਕੁੱਲ 90) ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਨ੍ਹਾਂ ਨੂੰ ਸਮੇਤ ਮੋਟਰਸਾਈਕਲ ਕਾਬੂ ਕੀਤਾ ਗਿਆ।
ਦੋਸ਼ੀਆਂ ਦੀ ਪਛਾਣ ਦੀਪ ਪੁੱਤਰ ਮੰਗਲ ਸਿੰਘ ਉਰਫ ਮੰਗਾ, ਕਾਲੀ ਕੌਰ ਪਤਨੀ ਗਿਆਨ ਸਿੰਘ, ਜੀਤ ਕੌਰ ਪਤਨੀ ਵਿੱਕੀ ਸਿੰਘ ਵਾਸੀਆਨ ਬੈਕ ਸਾਈਡ ਰਾਮਬਾਗ ਬਰਨਾਲਾ ਵਜੋਂ ਹੋਈ ਹੈ। ਦੋਸ਼ੀਆਂ ਖਿਲਾਫ ਥਾਣਾ ਸਿਟੀ ਬਰਨਾਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦੇ ਪੁਲਸ ਰਿਮਾਂਡ ਦੀ ਮੰਗ ਕਰ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
