ਨਸ਼ੇ ਵਾਲੀਆਂ 420 ਗੋਲੀਆਂ ਸਣੇ ਕਾਬੂ

Saturday, Jun 16, 2018 - 06:23 AM (IST)

ਨਸ਼ੇ ਵਾਲੀਆਂ 420 ਗੋਲੀਆਂ ਸਣੇ ਕਾਬੂ

 ਹਰੀਕੇ ਪੱਤਣ, (ਲਵਲੀ,ਰਾਜੂ )- ਥਾਣਾ ਹਰੀਕੇ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾਂ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਹਰੀਕੇ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੱਜ ਦਾਣਾ ਮੰਡੀ ਹਰੀਕੇ ਦੇ ਨੇਡ਼ੇ ਇਕ ਨੌਜਵਾਨ  ਨੂੰ  420 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਦੋਸ਼ੀ ਦੀ ਪਛਾਣ ਸੁਖਰਾਜ ਸਿੰਘ ਉਰਫ ਰਾਜੂ ਪੁੱਤਰ ਬਲਵੀਰ ਸਿੰਘ ਵਾਸੀ ਚਰਚ ਮੁਹੱਲਾ ਹਰੀਕੇ ਵਜੋਂ ਹੋਈ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


Related News