52 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ
Friday, Jul 14, 2017 - 06:17 AM (IST)

ਜਲੰਧਰ, (ਮਹੇਸ਼)- ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਕਾਲਾ ਨਾਮਕ ਨੌਜਵਾਨ ਨੂੰ ਥਾਣਾ ਪਤਾਰਾ ਦੇ ਏ. ਐੱਸ. ਆਈ. ਰਾਮ ਪ੍ਰਕਾਸ਼ ਨੇ 52 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫਤਾਰ ਕੀਤਾ ਹੈ। ਥਾਣਾ ਪਤਾਰਾ ਦੇ ਇੰਚਾਰਜ ਸਤਪਾਲ ਸਿੱਧੂ ਨੇ ਦੱਸਿਆ ਕਿ ਕਪੂਰ ਪਿੰਡ ਰੋਡ ਤੋਂ ਨਹਿਰੂ ਪੁਲੀ ਦੇ ਨੇੜੇ ਕਾਬੂ ਕੀਤੇ ਗਏ ਮੁਲਜ਼ਮ ਜੀਵਨ ਕੁਮਾਰ ਉਰਫ ਕਾਲਾ ਪੁੱਤਰ ਮਨੋਹਰ ਲਾਲ ਵਾਸੀ ਘਾਗਪੱਤੀ ਥਾਣਾ ਮਕਸੂਦਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।