8 ਗ੍ਰਾਮ ਸਮੈਕ ਸਣੇ ਕਾਬੂ

Monday, Mar 05, 2018 - 07:39 AM (IST)

ਤਰਨਤਾਰਨ,  (ਰਾਜੂ)-  ਸੀ. ਆਈ. ਏ. ਸਟਾਫ ਦੀ ਪੁਲਸ ਨੇ 8 ਗ੍ਰਾਮ ਸਮੈਕ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ 'ਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ-ਗਸ਼ਤ ਸੀ। ਬੱਸ ਅੱਡਾ ਤਰਨਤਾਰਨ ਕੋਲੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਦੀਪਕ ਕੁਮਾਰ ਪੁੱਤਰ ਹੰਸ ਰਾਜ ਵਾਸੀ ਚੌਕ ਭਾਨ ਸਿੰਘ ਨੂਰਦੀ ਬਾਜ਼ਾਰ ਨੂੰ ਕਾਬੂ ਕਰ ਕੇ ਉਸ ਕੋਲੋਂ 8 ਗ੍ਰਾਮ ਸਮੈਕ ਬਰਾਮਦ ਕੀਤੀ ਗਈ।


Related News