ਨਸ਼ੇ ਵਾਲੇ ਪਦਾਰਥ ਸਣੇ ਕਾਬੂ
Tuesday, Jun 26, 2018 - 07:09 AM (IST)

ਭੋਗਪੁਰ, (ਰਾਣਾ)- ਭੋਗਪੁਰ ਪੁਲਸ ਵੱਲੋਂ ਇਕ ਵਿਅਕਤੀ ਨੂੰ 18 ਗ੍ਰਾਮ ਨਸ਼ੇ ਵਾਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਡੱਲਾ ਦੇ ਨਜ਼ਦੀਕ ਇਕ ਨੌਜਵਾਨ ਨੂੰ ਪੈਦਲ ਆਉਂਦਾ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਹੋਣ 'ਤੇ ਉਸ ਨੂੰ ਕਾਬੂ ਕਰ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 18 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਲੱਡੂ (45) ਪੁੱਤਰ ਮੁਨਸ਼ੀ ਰਾਮ ਵਾਸੀ ਕਿੰਗਰਾ ਚੋਅ ਵਾਲਾ ਥਾਣਾ ਭੋਗਪੁਰ ਵਜੋਂ ਹੋਈ ਹੈ। ਪੁਲਸ ਵੱਲੋਂ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।