ਹਿੰਦੂ ਨੇਤਾ ਨੂੰ ਜਾਨੋਂ ਮਾਰਨ ਦੀਆਂ ਲਗਾਤਾਰ ਧਮਕੀਆਂ ਵਿਚਾਲੇ ਹੁਣ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Tuesday, Jul 16, 2024 - 12:33 PM (IST)

ਅੰਮ੍ਰਿਤਸਰ (ਕੱਕੜ) : ਸ਼ਿਵ ਸੈਨਾ ਆਗੂ ਸੁਧੀਰ ਕੁਮਾਰ ਸੂਰੀ ਦੇ ਕਤਲ ਦੇ ਮੁੱਖ ਗਵਾਹ ਕੌਸ਼ਲ ਕੁਮਾਰ ਸ਼ਰਮਾ ਨੂੰ ਦਿਨ-ਦਿਹਾੜੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਬਾਵਜੂਦ ਵੀ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ 'ਤੇ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੌਸ਼ਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਸੁਧੀਰ ਕੁਮਾਰ ਕਤਲ ਕੇਸ ਵਿੱਚ ਗਵਾਹੀ ਨਾ ਦੇਣ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਵਿਰੋਧੀ-ਸਮਾਜਿਕ ਅਨਸਰਾਂ ਵੱਲੋਂ ਕੇਸ ਵਾਲੇ ਦਿਨ ਅਦਾਲਤ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਦੀ ਸ਼ਿਕਾਇਤ ਉਹ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਕਰ ਚੁੱਕੇ ਹਨ, ਪਰ ਹੁਣ ਤੱਕ ਨਾ ਤਾਂ ਸਰਕਾਰ ਅਤੇ ਨਾ ਹੀ ਪੁਲਸ ਪ੍ਰਸ਼ਾਸਨ ਇਸ ਸ਼ਿਕਾਇਤ 'ਤੇ ਕੋਈ ਠੋਸ ਕਾਰਵਾਈ ਕਰ ਰਿਹਾ ਹੈ, ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਪੁਲਸ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਪੁਲਸ ਪ੍ਰਸ਼ਾਸਨ ਅਜਿਹੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਕੇ ਉਨ੍ਹਾਂ ਦਾ ਮਨੋਬਲ ਉੱਚਾ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਲਈ ਖ਼ਤਰੇ ਦੀ ਘੰਟੀ, ਹੈਰਾਨ ਕਰੇਗੀ ਇਹ ਰਿਪੋਰਟ

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਹੋਵੇਗੀ। ਪ੍ਰੈੱਸ ਕਾਨਫਰੰਸ ਦੌਰਾਨ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਚੇਅਰਮੈਨ ਹਰਦੀਪ ਹੈਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਸ਼ਲ ਕੁਮਾਰ ਸ਼ਰਮਾ ਨੂੰ ਆਏ ਦਿਨ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਹੋਇਆ ਹੈ ਅਤੇ ਅਜਿਹੀਆਂ ਧਮਕੀਆਂ ਸੁਧੀਰ ਕੁਮਾਰ ਨੂੰ ਵੀ ਮਿਲਦੀਆਂ ਰਹੀਆਂ ਹਨ, ਜਿਸ ਸਬੰਧੀ ਉਸ ਨੇ ਕਈ ਵਾਰ ਪ੍ਰਸ਼ਾਸਨ ਤੋਂ ਬੁਲੇਟ ਪਰੂਫ ਜੈਕੇਟ ਦੀ ਮੰਗ ਕੀਤੀ ਸੀ ਪਰ ਸਰਕਾਰ ਜਾਂ ਉੱਚ ਪ੍ਰਸ਼ਾਸਨ ਵੱਲੋਂ ਕਿਸੇ ਨੇ ਵੀ ਉਸ ਦੀ ਗੱਲ ਨਹੀਂ ਸੁਣੀ, ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਵੱਲੋਂ ਦਿਨ ਦਿਹਾੜੇ ਹੀ ਸੁਧੀਰ ਕੁਮਾਰ ਦੇ ਪੁਲਸ ਕਰਮੀਆਂ ਦੀ ਮੌਜੂਦਗੀ 'ਚ ਕਤਲ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੌਸ਼ਲ ਕੁਮਾਰ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮੱਦੇਨਜ਼ਰ ਉਸ ਨੂੰ ਬੁਲੇਟ ਪਰੂਫ਼ ਜੈਕੇਟ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਸੁਰੱਖਿਆ ਕਰ ਸਕੇ।

ਇਹ ਵੀ ਪੜ੍ਹੋ-  ਸਕੂਲ ਤੋਂ ਘਰ ਪਰਤਦਿਆਂ ਵਾਪਰਿਆ ਭਿਆਨਕ ਹਾਦਸਾ, 10ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News