ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

Saturday, Mar 10, 2018 - 11:01 AM (IST)

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਗੁਰਦਾਸਪੁਰ (ਵਿਨੋਦ, ਦੀਪਕ)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਭਰ 'ਚ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਦੇ ਵਿਧਾਇਕਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਥਾਨਕ ਨਹਿਰੂ ਪਾਰਕ ਤੋਂ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਮੈਂਬਰਾਂ ਦਾ ਵਫਦ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਚੌਕਾਂ ਤੋਂ ਹੁੰਦਾ ਹੋਇਆ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਪਹੁੰਚਿਆ ਤੇ ਉਥੇ ਪਰਿਵਾਰ ਦਾ ਕੋਈ ਮੈਂਬਰ ਨਾ ਮਿਲਣ ਕਾਰਨ ਕਰਮਚਾਰੀ ਟੇਬਲ 'ਤੇ ਹੀ ਧੱਕੇਸ਼ਾਹੀ ਅਵਾਰਡ ਨੂੰ ਛੱਡ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਵਾਪਸ ਆ ਗਏ। 
ਇਸ ਮੌਕੇ ਕਰਮਚਾਰੀਆਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਬਹੁਤ ਵਾਅਦੇ ਕੀਤੇ ਸਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ 'ਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਸੂਵਿਧਾ ਕਰਮਚਾਰੀਆਂ ਨੂੰ ਬਹਾਲ ਕਰਨਾ ਆਦਿ ਕਈ ਮੰਗਾਂ ਸ਼ਾਮਲ ਹਨ। ਸਰਕਾਰ ਨੇ ਇਨ੍ਹਾਂ ਮੰਗਾਂ 'ਚੋਂ ਕਿਸੇ ਇਕ ਨੂੰ ਵੀ ਪੂਰਾ ਨਹੀਂ ਕੀਤਾ। ਇਸ ਖਿਲਾਫ ਪੰਜਾਬ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਮੈਂਬਰ ਸੂਬੇ ਭਰ ਦੇ ਵਿਧਾਇਕਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਧੱਕੇਸ਼ਾਹੀ ਅਵਾਰਡ ਨਾਲ ਸਨਮਾਨਿਤ ਕਰਨਗੇ।


Related News