ਠੇਕਾ ਮੁਲਾਜ਼ਮਾਂ ਅੱਗੇ ਝੁਕੀ ਪੰਜਾਬ ਸਰਕਾਰ, ਦਿੱਤਾ ਇਹ ਭਰੋਸਾ
Monday, May 06, 2019 - 03:01 PM (IST)

ਲੁਧਿਆਣਾ (ਨਰਿੰਦਰ) : ਪੂਰੇ ਪੰਜਾਬ 'ਚ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਅੱਗੇ ਪੰਜਾਬ ਸਰਕਾਰ ਹੁਣ ਝੁਕਦੀ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਨੇ ਭੁੱਖ-ਹੜਤਾਲ 'ਤੇ ਬੈਠੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਗੌਰ ਫਰਮਾਉਣ ਦਾ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਠੇਕਾ ਮੁਲਾਜ਼ਮਾਂ ਵਲੋਂ ਆਪਣਾ ਸੰਘਰਸ਼ ਖਤਮ ਕੀਤਾ ਜਾ ਰਿਹਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਲੁਧਿਆਣਾ ਤੋਂ ਪ੍ਰਧਾਨ ਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, 2004 ਤੋਂ ਬਾਅਦ ਹੋਈਆਂ ਭਰਤੀਆਂ ਲਈ ਪੈਨਸ਼ਨਲ ਬਹਾਲ ਕਰਨੀ, 2016 'ਚ ਪਾਸ ਹੋਏ ਐਕਟ ਨੂੰ ਲਾਗੂ ਕਰਨਾ ਤੇ ਪੇ-ਕਮਿਸ਼ਨ ਲਾਗੂ ਕਰਨ ਨੂੰ ਲੈ ਕੇ ਉਨ੍ਹਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ ਬੈਠਕ ਪੱਕੀ ਹੋਈ ਹੈ, ਜਿਸ 'ਚ ਉਹ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸੰਬਧੀ ਕੋਈ ਰਾਹ ਕੱਢਣਗੇ।