ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ, ਦੀਵਾਲੀ ਮੌਕੇ ਦਿੱਤਾ ਕੋਲਿਆਂ ਦਾ ਤੋਹਫਾ
Sunday, Nov 04, 2018 - 12:58 PM (IST)

ਜਲੰਧਰ (ਸੋਨੂੰ)— ਇਕ ਪਾਸੇ ਜਿੱਥੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਪੂਰੇ ਸੂਬੇ 'ਚ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਜਲੰਧਰ ਦੇ ਠੇਕਾ ਮੁਲਾਜ਼ਮਾਂ ਨੂੰ ਪੁਲਸ ਵੱਲੋਂ ਰੋਕਿਆ ਜਾ ਰਿਹਾ ਹੈ। ਜਲੰਧਰ 'ਚ ਦੀਵਾਲੀ ਦੇ ਤਿਉਹਾਰ ਮੌਕੇ ਠੇਕਾ ਮੁਲਾਜ਼ਮ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਕੋਲੇ ਦੇ ਡੱਬੇ ਦੇ ਕੇ ਦੀਵਾਲੀ ਦੀ ਵਧਾਈ ਦੇਣ ਲਈ ਐਕਸ਼ਨ ਕਮੇਟੀ ਪਹੁੰਚੇ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਆਦਰਸ਼ ਨਗਰ ਪਾਰਕ 'ਚ ਹੀ ਰੋਕ ਦਿੱਤਾ ਗਿਆ।
ਇਸ ਦੌਰਾਨ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਕਾਂਗਰਸ ਸਰਕਾਰ ਵੱਲੋਂ 19 ਮਹੀਨਿਆਂ ਤੋਂ ਠੇਕਾ ਮੁਲਾਜ਼ਮਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ।