ਕੰਟਰੈਕਟਰ ਵਰਕਰ ਯੂਨੀਅਨ ਵੱਲੋਂ ਰੋਸ ਰੈਲੀ
Saturday, Aug 19, 2017 - 12:19 AM (IST)
ਘਨੌਲੀ, (ਸ਼ਰਮਾ)- ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰਾਂ ਵੱਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ ਗਈ। ਇਸ ਸਬੰਧ 'ਚ ਸਾਂਝਾ ਮੰਚ ਦੇ ਪ੍ਰ੍ਰਧਾਨ ਕਰਮਵੀਰ ਸਿੰਘ ਅਤੇ ਜਨਰਲ ਸਕੱਤਰ ਕੈਲਾਸ਼ ਜੋਸ਼ੀ ਨੇ ਕਿਹਾ ਕਿ ਸਰਕਾਰ ਅਤੇ ਥਰਮਲ ਮੈਨੇਜਮੈਂਟ ਦੇ ਮਤਰੇਏ ਵਿਵਹਾਰ ਵਿਰੁੱਧ ਤੇ ਆਪਣੀਆਂ ਸੇਵਾਵਾਂ ਨੂੰ ਰੈਗਲੂਰ ਕਰਨ ਲਈ ਧਰਨਾ ਦਿੱਤਾ ਗਿਆ ਹੈ। 21 ਅਗਸਤ ਨੂੰ ਦਿੱਤੇ ਜਾਣ ਵਾਲੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਲਾਕੇ ਦੀ ਪੰਚਾਇਤ ਵੀ ਇਸ ਧਰਨੇ 'ਚ ਸ਼ਮੂਲੀਅਤ ਕਰੇਗੀ। ਜੇਕਰ ਇਸ ਧਰਨੇ ਤੋਂ ਬਾਅਦ ਵੀ ਸਰਕਾਰ ਅਤੇ ਥਰਮਲ ਮੈਨੇਜਮੈਂਟ ਹਰਕਤ ਵਿਚ ਨਹੀਂ ਆਉਂਦੀ ਤੇ ਮੰਗਾਂ ਪ੍ਰਵਾਨ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
