ਕੱਚੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ

Saturday, Oct 22, 2022 - 12:35 AM (IST)

ਕੱਚੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ’ਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ’ਚ ਕੱਚੇ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਪੱਕਾ ਕਰਨ ਲਈ 7 ਅਕਤੂਬਰ 2022 ਨੂੰ ਜਾਰੀ ਨੀਤੀ ਅਨੁਸਾਰ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ, ਜੋ 6 ਜਨਵਰੀ 2023 ਤੱਕ ਖੁੱਲ੍ਹਾ ਰਹੇਗਾ।

ਇਹ ਖ਼ਬਰ ਵੀ ਪੜ੍ਹੋ : ਮੁਲਾਜ਼ਮਾਂ ਨੂੰ ‘ਆਪ’ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ, ਰਾਜਪਾਲ ਦੀ ਪੰਜਾਬ ਸਰਕਾਰ ਨੂੰ ਸਲਾਹ, ਪੜ੍ਹੋ Top 10

ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ 7 ਅਕਤੂਬਰ 2022 ਨੂੰ ਪਾਲਿਸੀ ਫਾਰ ਦਿ ਵੈੱਲਫੇਅਰ ਆਫ਼ ਐਡਹਾਕ ਕੰਟ੍ਰੈਕਚੂਅਲ ਟੈਂਪਰੇਰੀ ਟੀਚਰ (ਨੇਸ਼ਨ ਬਿਲਡਰ) ਐਂਡ ਅਦਰ ਇੰਪਲਾਈਜ਼ ਇਨ ਸਕੂਲ ਐਜੂਕੇਸ਼ਨ ਡਿਪਾਰਟਮੈਂਟ ਲਾਗੂ ਕੀਤੀ ਗਈ ਸੀ। ਇਸ ਸਕੀਮ ਦੇ ਲਾਭਪਾਤਰੀਆਂ ਵੱਲੋਂ ਇਸ ਪੋਰਟਲ ’ਤੇ ਅਪਲਾਈ ਕਰਨ ਲਈ ਵਿਭਾਗ ਦੇ ਈ-ਪੰਜਾਬ ਸਕੂਲ ਐਪ ’ਤੇ ਕੱਚੇ ਕਰਮਚਾਰੀ ਦੀ ਲਾਗਇਨ ਆਈ. ਡੀ. ਵਿਚ ਅਪਲਾਈ ਲਿੰਕ ਉੱਤੇ ਜਾ ਕੇ ਲੋੜੀਂਦੇ ਡਾਟੇ ਨੂੰ ਪ੍ਰੋਫਾਰਮੇ ’ਚ ਭਰਿਆ ਜਾਣਾ ਹੈ। ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਕਾਇਆ-ਕਲਪ ਕਰਨ ਦੇ ਨਾਲ-ਨਾਲ ਸਕੂਲ ਸਿੱਖਿਆ ਵਿਭਾਗ ’ਚ ਕੰਮ ਕਰਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਪੂਰਾ ਕਰਨ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਘਟਨਾ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੇ ਕੀਤੀ ਬੇਅਦਬੀ


author

Manoj

Content Editor

Related News