ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਖਜਾਨਚੀ ਦੀ ਸੜਕ ਹਾਦਸੇ ''ਚ ਮੌਤ
Sunday, Sep 20, 2020 - 12:59 PM (IST)
ਫਿਰੋਜ਼ਪੁਰ (ਕੁਮਾਰ): ਕੰਟਰੈਕਟਰ ਵਰਕਰਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ (ਰਜਿ) ਖਜਾਨਚੀ ਗੁਰਪਿੰਦਰ ਸਿੰਘ ਵਾਸੀ ਗ੍ਰਾਮ ਮਿਸ਼ਰੀ ਵਾਲਾ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਯੂਨੀਅਨ ਦੇ ਪ੍ਰਧਾਨ ਬਲਕਾਰ ਸਿੰਘ ਪਿਆਰੇਆਨਾ ਨੇ ਦੱਸਿਆ ਕਿ 18 ਸਤੰਬਰ ਨੂੰ ਗੁਰਪਿੰਦਰ ਸਿੰਘ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਜਦੋਂ ਵਾਪਸ ਆ ਰਿਹਾ ਸੀ ਤਾਂ ਕਿਸੇ ਵਾਹਨ ਨੇ ਲਾਪਰਵਾਹੀ ਅਤੇ ਤੇਜ਼ੀ ਨਾਲ ਜਾਂਦੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਇਸ ਹਾਦਸੇ 'ਚ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ, ਜਿੱਥੇ ਲੁਧਿਆਣਾ ਦੇ ਹਸਪਤਾਲ 'ਚ ਇਲਾਜ ਦੇ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਗੁਰਪਿੰਦਰ ਸਿੰਘ ਦਾ ਇਕ ਛੋਟਾ 5 ਸਾਲ ਦਾ ਪੁੱਤਰ ਹੈ ਅਤੇ ਇਸ ਮੌਤ ਨੂੰ ਲੈ ਕੇ ਯੂਨੀਅਨ, ਉਸ ਦੇ ਪਰਿਵਾਰ ਅਤੇ ਨੇੜੇ-ਤੇੜੇ ਦੇ ਖੇਤਰ 'ਚ ਸੌਗ ਦੀ ਲਹਿਰ ਹੈ।