ਸ਼ਰਾਬ ਦੇ ਠੇਕੇਦਾਰਾਂ ਤੋਂ ਡਰਦੇ ਵਿਅਕਤੀ ਨੇ ਘੱਗਰ ਦਰਿਆ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Friday, Aug 07, 2020 - 01:38 PM (IST)
ਮਾਨਸਾ (ਸੰਦੀਪ ਮਿੱਤਲ): ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਹੀਰਕੇ ਦੇ ਇਕ ਵਿਅਕਤੀ ਵਲੋਂ ਸ਼ਰਾਬ ਠੇਕੇਦਾਰਾਂ ਦੇ ਡਰੋਂ ਘੱਗਰ ਦਰਿਆ 'ਚ ਮਾਰੀ ਛਾਲ ਕਾਰਨ ਹੋਈ ਮੌਤ ਦਾ ਮਾਮਲਾ ਗਰਮਾ ਗਿਆ ਹੈ। ਜਿਸ ਤਹਿਤ ਪੁਲਸ ਨੇ ਠੇਕੇਦਾਰ ਸਮੇਤ 4 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 13 ਤੱਕ ਟਲੀ
ਪ੍ਰਾਪਤ ਜਾਣਕਾਰੀ ਅਨੁਸਾਰ ਗੋਰਾ ਸਿੰਘ (56) ਪੁੱਤਰ ਦਿਆਲ ਸਿੰਘ ਵਾਸੀ ਪਿੰਡ ਹੀਰਕੇ ਹਰਿਆਣਾ ਵਾਲੇ ਪਾਸਿਓਂ ਸ਼ਰਾਬ ਦੀ ਬੋਤਲ ਲੈ ਕੇ ਆਪਣੇ ਪਿੰਡ ਵੱਲ ਆ ਰਿਹਾ ਸੀ ਤਾਂ ਪੰਜਾਬ ਅਤੇ ਹਰਿਆਣਾ ਬਾਰਡਰ 'ਤੇ ਪੈਂਦੇ ਪੰਜਾਬ ਦੇ ਠੇਕੇਦਾਰਾਂ ਵਲੋਂ ਸ਼ਰਾਬ ਦੀ ਸਮੱਗਲਿੰਗ ਨੂੰ ਲੈ ਕੇ ਨਾਕਾ ਲਾਇਆ ਹੋਇਆ ਸੀ। ਜਦ ਉਨ੍ਹਾਂ ਨੂੰ ਸ਼ੱਕ ਪਿਆ ਕਿ ਉਕਤ ਵਿਅਕਤੀ ਸ਼ਰਾਬ ਲੈ ਕੇ ਆਇਆ ਹੈ ਤਾਂ ਇਨ੍ਹਾਂ ਠੇਕੇਦਾਰਾਂ ਨੇ ਉਸ ਵਿਅਕਤੀ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਗੋਰਾ ਸਿੰਘ ਨੇ ਫੜ੍ਹਨ ਦੇ ਡਰ ਤੋਂ ਘੱਗਰ 'ਚ ਛਾਲ ਮਾਰ ਦਿੱਤੀ, ਜਿੱਥੇ ਉਸ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ ਅੱਜ ਉਸ ਦੀ ਮ੍ਰਿਤਕ ਦੇਹ ਨੂੰ ਘੱਗਰ 'ਚੋਂ ਕੱਢਿਆ ਗਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਰੱਖਿਆ ਗਿਆ। ਥਾਣਾ ਮੁਖੀ ਝੁਨੀਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਜੱਗੀ ਦੇ ਬਿਆਨਾਂ 'ਤੇ ਠੇਕੇਦਾਰ ਦੀਪਕ ਚਾਵਲਾ, ਰੋਮੀ ਕੁਮਾਰ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਸਬੰਧਤ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ