ਅਹਿਮ ਖ਼ਬਰ : ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ''ਕੈਪਟਨ'' ਨਾਲ ਮੀਟਿੰਗ ਅੱਜ

Tuesday, Sep 14, 2021 - 10:26 AM (IST)

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਮੁਲਾਜ਼ਮਾਂ ਦੀ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀ ਕੈਪਟਨ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਹੋ ਸਕਦੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਪੇਪਰ 'ਲੀਕ', ਕੀਤੀ ਗਈ ਸ਼ਿਕਾਇਤ

ਇਸ ਬਾਰੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ 'ਚ ਜੇਕਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ 9ਵੇਂ ਦਿਨ ਦਾਖ਼ਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਮੰਗਾਂ ਸਬੰਧੀ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਸੀ, ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਸਿਸਵਾਂ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ, ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਖ਼ਤਮ ਕੀਤੀ ਜ਼ਿੰਦਗੀ

ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਵੱਲੋਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਮੁਲਾਜ਼ਮਾਂ ਦੀ ਹੜ੍ਹਤਾਲ ਜਾਰੀ ਰਹੇਗੀ। ਦੱਸਣਯੋਗ ਹੈ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ 6 ਸਤੰਬਰ ਤੋਂ ਹੜਤਾਲ 'ਤੇ ਬੈਠੇ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News