ਪੰਜਾਬ ਵੇਅਰਹਾਊਸ ਦੇ ਚੇਅਰਮੈਨ ਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ''ਚ 37.95 ਲੱਖ ਰੁਪਏ ਦਾ ਯੋਗਦਾਨ

Saturday, Sep 23, 2023 - 09:01 PM (IST)

ਪੰਜਾਬ ਵੇਅਰਹਾਊਸ ਦੇ ਚੇਅਰਮੈਨ ਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ''ਚ 37.95 ਲੱਖ ਰੁਪਏ ਦਾ ਯੋਗਦਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਕਰਮਚਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਦਾ ਯੋਗਦਾਨ ਪਾਇਆ। ਇਸੇ ਤਰ੍ਹਾਂ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਲਈ 36.29 ਲੱਖ ਰੁਪਏ ਦਾ ਚੈੱਕ ਦਿੱਤਾ।

ਇਹ ਵੀ ਪੜ੍ਹੋ : ਕੈਨੇਡਾ 'ਚ ਲੱਖਾਂ ਪੰਜਾਬੀ ਵਿਦਿਆਰਥੀਆਂ 'ਤੇ ਲਟਕੀ PR ਨਾ ਮਿਲਣ ਦੀ ਤਲਵਾਰ, ਮਾਪਿਆਂ ਨੂੰ ਸਤਾਉਣ ਲੱਗਾ ਡਰ

ਕਾਰਪੋਰੇਸ਼ਨ (ਨਿਗਮ) ਦੇ ਚੇਅਰਮੈਨ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ, ਜਦਕਿ ਕਰਮਚਾਰੀਆਂ ਵੱਲੋਂ ਆਪਣੀ ਇਕ ਦਿਨ ਦੀ ਤਨਖਾਹ ਇਸ ਨੇਕ ਕਾਰਜ ਲਈ ਦਿੱਤੀ ਗਈ। ਇਸੇ ਤਰ੍ਹਾਂ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਫੰਡ ਲਈ ਆਪਣੀ ਇਕ ਦਿਨ ਦੀ ਤਨਖਾਹ, ਜਿਸ ਦੀ ਕੁੱਲ ਰਾਸ਼ੀ 36.29 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ। ਇਸ ਸੁਹਿਰਦ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਾਨ ਲੋੜਵੰਦ ਲੋਕਾਂ ਨੂੰ ਸਹਾਇਤਾ ਦੇਣ ਵਿੱਚ ਵੱਡਾ ਮਦਦਗਾਰ ਸਾਬਿਤ ਹੋਵੇਗਾ।

PunjabKesari

ਇਹ ਵੀ ਪੜ੍ਹੋ : ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ 'ਚ ਵੀ ਉੱਠੀ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਦੀ ਮੰਗ

ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤ ਦੇ ਮੌਸਮ ਦੌਰਾਨ ਕਰੜੇ ਹਾਲਾਤ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ-ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਸੀਐੱਮ ਮਾਨ ਨੇ ਕਿਹਾ ਕਿ ਲੋਕਾਂ ਦਾ ਇਕ-ਇਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਦੇਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News