120 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਕਾਬੂ

Wednesday, Feb 07, 2018 - 07:26 AM (IST)

120 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਫਗਵਾੜਾ, (ਹਰਜੋਤ, ਰੁਪਿੰਦਰ ਕੌਰ, ਜਲੋਟਾ)- ਅਰਬਨ ਅਸਟੇਟ ਪੁਲਸ ਨੇ ਚਾਚੋਕੀ ਤੋਂ 2 ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਇਹ ਸ਼ਰਾਬ ਲੁਧਿਆਣਾ ਤੋਂ ਲਿਆ ਕੇ ਭੱਠਿਆਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਵੇਚਦੇ ਸਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ 'ਚ ਵਿਨੇ ਕੁਮਾਰ ਪੁੱਤਰ ਹਰੀ ਰਾਮ ਵਾਸੀ ਬਾਬੂ ਲਾਭ ਸਿੰਘ ਨਗਰ ਡਵੀਜ਼ਨ ਨੰਬਰ 5, ਜਲੰਧਰ ਅਤੇ ਬਲਵਿੰਦਰ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਖੁਰਲਾ ਨੂੰ ਟੈਂਪੂ ਸਮੇਤ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ।


Related News