ਕੰਟਰੋਲ ਰੂਮ ’ਤੇ ਫੋਨ ਕਰਕੇ ਦਿੱਤੀ ਧਮਕੀ, ਹੁਣ ਚੰਡੀਗੜ੍ਹ ’ਚ ਹੋਣਗੇ ਸੀਰੀਅਲ ਬੰਬ ਬਲਾਸਟ
Sunday, Dec 26, 2021 - 05:37 PM (IST)
ਲੁਧਿਆਣਾ (ਰਾਜ) : ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਬੰਬ ਬਲਾਸਟ ਹੋਣ ਤੋਂ ਬਾਅਦ ਦਹਿਸ਼ਤ ਫੈਲੀ ਹੋਈ ਹੈ। ਇਸ ਦੌਰਾਨ ਇਕ ਵਿਅਕਤੀ ਨੇ ਚੰਡੀਗੜ੍ਹ ਅਤੇ ਲੁਧਿਆਣਾ ਪੁਲਸ ਦੀ ਨੀਂਦ ਉਡਾ ਦਿੱਤੀ। ਦਰਅਸਲ ਇਕ ਵਿਅਕਤੀ ਨੇ ਚੰਡੀਗੜ੍ਹ ਕੰਟਰੋਲ ਰੂਮ (ਡਾਇਲ 112) ’ਤੇ ਕਾਲ ਕਰਕੇ ਕਿਹਾ ਕਿ ਲੁਧਿਆਣਾ ਦੀ ਅਲਾਦਲ ਵਿਚ ਬੰਬ ਬਲਾਸਟ ਹੋਇਆ ਹੈ, ਹੁਣ ਚੰਡੀਗੜ੍ਹ ’ਚ ਸੀਰੀਅਲ ਬੰਬ ਧਮਾਕੇ ਹੋਣਗੇ।
ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕਾ : ਲਾਲਚ ਨੇ ਹੈੱਡ ਕਾਂਸਟੇਬਲ ਨੂੰ ਬਣਾਇਆ ਨਸ਼ਾ ਸਮੱਗਲਰ, ਜੇਲ ਪੁੱਜਣ ’ਤੇ ਅੱਤਵਾਦੀ
ਇਸ ਕਾਲ ਤੋਂ ਬਾਅਦ ਪੁਲਸ ਦੀ ਨੀਂਦ ਉੱਡ ਗਈ। ਜਾਂਚ ਕਰਦੀ ਹੋਈ ਪੁਲਸ ਨੰਬਰ ਨੂੰ ਟਰੇਸ ਕਰਦੇ ਹੋਏ ਪੁਲਸ ਟਿੱਬਾ ਦੇ ਇਲਾਕੇ ’ਚ ਪੁੱਜ ਗਈ, ਜਿੱਥੇ ਸ਼ਨੀਵਾਰ ਨੂੰ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਫੜੇ ਜਾਣ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਚੰਦਰਲੋਕ ਕਾਲੋਨੀ ਦਾ ਰਾਜੀਵ ਕੁਮਾਰ ਪੱਪੂ ਹੈ, ਜਿਸ ਨੇ ਸ਼ਰਾਬ ਦੇ ਨਸ਼ੇ ਵਿਚ ਦਹਿਸ਼ਤ ਫੈਲਾਉਣ ਲਈ ਕਾਲ ਕੀਤੀ ਸੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਹੁਣ ਕੇਸ ਦਰਜ ਕਰ ਲਿਆ ਹੈ। ਇਹ ਮਾਮਲਾ ਸ਼ੁੱਕਰਵਾਰ ਰਾਤ ਦਾ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ’ਚ ਵਾਪਰੀ ਘਟਨਾ ਨੂੰ ਲੈ ਕੇ ਵੱਡਾ ਖ਼ੁਲਾਸਾ, 15 ਦਸੰਬਰ ਤੋਂ ਅੰਮ੍ਰਿਤਸਰ ’ਚ ਸੀ ਮੁਲਜ਼ਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?