ਇੰਡੀਗੋ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ! ਯਾਤਰੀਆਂ ਨੂੰ ਦਿੱਤੀ ਖ਼ਾਸ ਸਹੂਲਤ
Monday, Dec 08, 2025 - 02:58 PM (IST)
ਜਲੰਧਰ/ਚੰਡੀਗੜ੍ਹ (ਧਵਨ)-ਦੇਸ਼ ਵਿਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ 24 ਗੁਣਾ 7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਕੋਈ ਸਮੱਸਿਆ ਨਾ ਹੋਵੇ ਇਸ ਲਈ ਕਦਮ ਚੁੱਕੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਖ਼ੁਲਾਸਾ! ਦਰਿੰਦਾ ਬੋਲਿਆ ਨੀਅਤ ਬਦਲੀ ਤਾਂ...

ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਹੇਠ ਸੂਬਾ ਸਰਕਾਰ ਯਾਤਰੀਆਂ ਨੂੰ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਥਾਰਟੀ, ਸੀ. ਆਈ. ਐੱਸ. ਐੱਫ਼. ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਹੈ। ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਇੰਡੀਗੋ ਉਡਾਣਾਂ ਦੇ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਤੁਰੰਤ ਇਕ ਕੰਟਰੋਲ ਰੂਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ! ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਮੋਟਰ ਵਾਲੇ ਕਮਰੇ 'ਚੋਂ ਮਿਲੀ ਲਾਸ਼
