ਫਰੀਦਕੋਟ ''ਚ ਬਣਾ ਦਿੱਤੇ ਕੰਟਰੋਲ ਰੂਮ, ਨੰਬਰ ਜਾਰੀ ਕਰਕੇ DC ਨੇ ਕੀਤੀ ਲੋਕਾਂ ਨੂੰ ਅਪੀਲ
Thursday, May 08, 2025 - 05:10 PM (IST)

ਫਰੀਦਕੋਟ (ਚਾਵਲਾ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਕਿਸੇ ਵੀ ਤਰ੍ਹਾਂ ਦੀ ਸੰਕਟ ਵਾਲੀ ਸਥਿਤੀ ਨਾਲ ਨਜਿੱਠਣ ਲਈ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਵੀ ਜ਼ਿਲ੍ਹਾ ਪੱਧਰ 'ਤੇ ਸਥਾਪਿਤ ਕੀਤੇ ਗਏ ਹਨ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦਿੱਤੀ ।
ਇਹ ਵੀ ਪੜ੍ਹੋ: LOC 'ਤੇ ਪਲਵਲ ਦਾ ਜਵਾਨ ਲਾਂਸ ਨਾਇਕ ਦਿਨੇਸ਼ ਸ਼ਹੀਦ, CM ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਕੰਟਰੋਲ ਰੂਮ ਡੀ. ਸੀ. ਦਫ਼ਤਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01639-250338 ਹੈ, ਇਸੇ ਤਰ੍ਹਾਂ ਡੀ. ਸੀ. ਕੈੱਪ ਆਫ਼ਿਸ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਨੰਬਰ 01639-251000 ਅਤੇ 01639-251024 ਹੈ । ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੁਲਸ ਵਿਭਾਗ ਦਾ ਕੰਟਰੋਲ ਰੂਮ ਐੱਸ. ਐੱਸ. ਪੀ ਦਫ਼ਤਰ ਫਰੀਦਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 75270-17100 ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ! ਹੁਣ ਵਕਫ਼ ਬੋਰਡ ਦੇ ਇਨ੍ਹਾਂ ਕਰਮਚਾਰੀਆਂ ਦੇ ਕਰ 'ਤੇ ਤਬਾਦਲੇ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਹਰ ਤਰ੍ਹਾਂ ਦੀ ਜਾਣਕਾਰੀ ਜਾਂ ਮਦਦ ਲਈ ਉਪਰੋਕਤ ਕੰਟਰੋਲ ਰੂਮ ਦੇ ਨੰਬਰਾਂ 'ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਸ ਪ੍ਰਸ਼ਾਸਨ ਸਮੇਤ ਸਾਰੇ ਵਿਭਾਗਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ 24 ਘੰਟੇ ਤਿਆਰ ਰਹਿਣਗੇ।
ਇਹ ਵੀ ਪੜ੍ਹੋ: ਆਪ੍ਰੇਸ਼ਨ ਸਿੰਦੂਰ ਮਗਰੋਂ Alert 'ਤੇ ਜਲੰਧਰ ਪ੍ਰਸ਼ਾਸਨ, ਬਣਾ 'ਤੇ ਕੰਟਰੋਲ ਰੂਮ ਤੇ ਲਗਾ 'ਤੀ ਇਹ ਪਾਬੰਦੀ
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਬਲੈਕਆਊਟ ਸਮੇਂ ਆਪਣੇ ਘਰਾਂ ਦੀਆਂ ਸਾਰੀਆਂ ਲਾਈਟਾਂ ਬੰਦ ਕੀਤੀਆਂ ਜਾਣ ਅਤੇ ਇਥੋਂ ਤੱਕ ਕਿ ਕੈਮਰਿਆਂ ਨੂੰ ਵੀ ਉਸ ਸਮੇਂ ਟੇਪ ਜਾਂ ਕਿਸੇ ਹੋਰ ਚੀਜ਼ ਨਾਲ ਢੱਕ ਲਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਰੌਸ਼ਨੀ ਸਬੰਧੀ ਪਤਾ ਨਾ ਲੱਗੇ। ਉਨ੍ਹਾਂ ਕਿਹਾ ਕਿ ਜੇਕਰ ਘਰ ਦੇ ਕਿਸੇ ਕਮਰੇ ਵਿੱਚ ਲਾਈਟ ਚਲਾਉਣੀ ਬਹੁਤ ਜ਼ਰੂਰੀ ਹੋਵੇ ਉਹ ਕਮਰਾ ਪੂਰੀ ਤਰ੍ਹਾਂ ਪਰਦਿਆਂ, ਖਿੜਕੀਆਂ, ਦਰਵਾਜ਼ਿਆਂ ਨਾਲ ਬੰਦ ਹੋਣਾ ਚਾਹੀਦਾ ਹੈ ਤਾਂ ਜੋ ਰੌਸ਼ਨੀ ਬਾਹਰ ਨਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪਰ ਸਾਨੂੰ ਆਪਣੀ ਸੁਰੱਖਿਆ ਲਈ ਹਮੇਸ਼ਾ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਵਿੱਚ ਆਪਣੇ ਪਰਿਵਾਰ ਅਤੇ ਦੂਜਿਆਂ ਦੀ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e