ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

Monday, Sep 04, 2017 - 07:09 AM (IST)

ਸ਼ਾਹਕੋਟ (ਤ੍ਰੇਹਨ, ਮਰਵਾਹਾ)- ਸਥਾਨਕ ਪੁਲਸ ਵੱਲੋਂ ਇਕ ਨੌਜਵਾਨ ਤੋਂ ਨਸ਼ੀਲਾ ਪਦਾਰਥ ਬਰਾਮਦ ਕਰਨ ਦੀ ਸੂਚਨਾ ਹੈ। ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਪੁਲਸ ਨੇ ਮੋਗਾ ਰੋਡ ਪੁਰਾਣੀ ਚੁੰਗੀ ਨੇੜੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 40 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਨੌਜਵਾਨ ਦੀ ਪਛਾਣ ਨਰਿੰਦਰ ਬਾਘਾ ਉਰਫ਼ ਰਾਜਾ ਪੁੱਤਰ ਸ਼ਰਧਾ ਰਾਮ ਵਜੋਂ ਹੋਈ। ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News