ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

Tuesday, Jun 20, 2017 - 04:31 AM (IST)

ਸ੍ਰੀ ਕੀਰਤਪੁਰ ਸਾਹਿਬ,   (ਬਾਲੀ)-  ਭਰਤਗੜ੍ਹ ਪੁਲਸ ਨੇ ਬੜਾ ਪਿੰਡ ਦੇ ਸੀ-ਸਟਾਰ ਹੋਟਲ ਕੋਲ ਕੀਤੀ ਨਾਕਾਬੰਦੀ ਦੌਰਾਨ ਢਾਈ ਮਹੀਨੇ ਪਹਿਲਾਂ ਚੋਰੀ ਹੋਏ ਮੋਟਰਸਾਈਕਲ ਸਣੇ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਭਰਤਗੜ੍ਹ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਉਰਫ ਹੈਪੀ ਪੁੱਤਰ ਸਵ. ਰੌਸ਼ਨ ਲਾਲ ਵਾਸੀ ਪਿੰਡ ਹਰਦੋ ਨਿਮੋਹ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੇ ਕ੍ਰਿਸ਼ਨ ਕੁਮਾਰ ਉਰਫ ਕਾਲੂ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਲੈਹੜੀਆਂ ਥਾਣਾ ਨੂਰਪੁਰਬੇਦੀ ਬਜਾਜ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਭਾਊਵਾਲ ਵੱਲੋਂ ਆ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ। ਇਨ੍ਹਾਂ ਦੋਵਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਦੋ ਦਿਨਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ।


Related News