ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

02/11/2018 7:40:27 AM

ਸੁਲਤਾਨਪੁਰ ਲੋਧੀ, (ਧੰਜੂ)- ਥਾਣਾ ਤਲਵੰਡੀ ਚੌਧਰੀਆਂ ਦੇ ਏ. ਐੱਸ. ਆਈ. ਜਸਬੀਰ ਸਿੰਘ, ਗੁਰਮੇਲ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਧੁੱਸੀਬੰਨ੍ਹ 'ਤੇ ਰੈਸਟ ਹਾਊਸ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਪਿੰਡ ਬਾਜੇ ਵਾਲੇ ਪਾਸਿਓਂ 2 ਨੌਜਵਾਨ ਆ ਰਹੇ ਸਨ, ਜੋ ਪੁਲਸ ਨੂੰ ਦੇਖ ਕੇ ਵਾਪਸ ਮੁੜਨ ਲੱਗੇ ਤਾਂ ਪੁਲਸ ਨੇ ਮੁਸਤਾਦੀ ਦਿਖਾਉਂਦਿਆਂ ਤੁਰੰਤ ਉਨ੍ਹਾਂ ਨੂੰ ਕਾਬੂ ਕੀਤਾ, ਜਿਨ੍ਹਾਂ ਆਪਣਾ ਨਾਂ ਗੁਰਦਾਸ ਸਿੰਘ ਉਰਫ ਹੈਪੀ ਪੁੱਤਰ ਦਲਬੀਰ ਸਿੰਘ ਵਾਸੀ ਭੈਣੀ ਮੱਟੀਆਂ ਤੇ ਕਰਨਬੀਰ ਸਿੰਘ ਉਰਫ ਸੰਨੀ ਪੁੱਤਰ ਜਸਪਾਲ ਸਿੰਘ ਵਾਸੀ ਤੇਜਾ ਸਿੰਘ ਜ਼ਿਲਾ ਤਰਨਤਾਰਨ ਦੱਸਿਆ ਹੈ। ਪੁਲਸ ਨੇ ਸਖਤੀ ਨਾਲ ਪੁੱਛਿਆ ਤਾਂ ਦੋਸ਼ੀਆਂ ਨੇ ਮੰਨਿਆ ਕਿ ਅਸੀਂ ਮੋਟਸਾਈਕਲ ਚੋਰੀ ਕਰ ਕੇ ਉਨ੍ਹਾਂ ਦੀਆਂ ਨੰਬਰ ਪਲੇਟਾਂ ਬਦਲ ਕੇ ਦੂਜੇ ਇਲਾਕਿਆਂ 'ਚ ਜਾ ਕੇ ਵੇਚ ਦਿੰਦੇ ਹਾਂ, ਉਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਵੀ ਬਰਾਮਦ ਕੀਤੇ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਕਾਬੂ ਕੀਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਹੋਰ ਪੁੱਛਗਿੱਛ ਲਈ ਅਦਾਲਤ ਕੋਲੋਂ ਰਿਮਾਂਡ ਲੈ ਲਿਆ ਹੈ।