ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

Wednesday, Mar 21, 2018 - 07:41 AM (IST)

ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

ਪੱਟੀ,  (ਸੋਢੀ)-  ਥਾਣਾ ਸਿਟੀ ਪੱਟੀ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਅਨੁਸਾਰ ਏ. ਐੱਸ. ਆਈ. ਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਨਾਕਾਬੰਦੀ ਗੁਰਜਿੰਦਰ ਸਿੰਘ ਉਰਫ ਨੰਬਰਦਾਰ ਪੁੱਤਰ ਕੁਲਵੰਤ ਸਿੰਘ ਵਾਸੀ ਵਾਰਡ ਨੰ.1 ਪੱਟੀ ਅਤੇ ਅਮਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੈਰੋਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ ਇਕ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।


Related News