100 ਗ੍ਰਾਮ ਹੈਰੋਇਨ ਸਣੇ ਕਾਬੂ

10/16/2017 6:49:18 AM

ਫਿਰੋਜ਼ਪੁਰ, (ਕੁਮਾਰ)— ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਇਕ ਕਥਿਤ ਸਮੱਗਲਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਅਜਮੇਰ ਸਿੰਘ ਬਾਠ ਨੇ ਦੱਸਿਆ ਕਿ ਬੀਤੀ ਸ਼ਾਮ ਬੰਡਾਲਾ ਦੇ ਏਰੀਆ ਵਿਚ ਇੰਚਾਰਜ ਸੀ. ਆਈ. ਏ. ਅਵਤਾਰ ਸਿੰਘ ਨੇ ਸ਼ੱਕ ਦੇ ਅਧਾਰ 'ਤੇ ਜਗਰੂਪ ਸਿੰਘ ਰੂਪਾ ਵਾਸੀ ਜ਼ਿਲਾ ਤਰਨਤਾਰਨ ਨੂੰ ਕਾਬੂ ਕਰ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 50 ਲੱਖ ਰੁਪਏ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਥਾਣਾ ਸਦਰ ਫਿਰੋਜ਼ਪੁਰ 'ਚ ਮੁਕੱਦਮਾ ਦਰਜ ਕਰ ਲਿਆ ਹੈ।