ਹੈਰੋਇਨ ਸਣੇ 2 ਕਾਬੂ
Monday, Jan 22, 2018 - 01:02 AM (IST)

ਧੂਰੀ, (ਸੰਜੀਵ ਜੈਨ)- ਪੁਲਸ ਨੇ 2 ਵਿਅਕਤੀਆਂ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਜਗਦੇਵ ਸਿੰਘ ਲੰਘੇ ਦਿਨ ਸ਼ੇਰਪੁਰ ਰੋਡ 'ਤੇ ਸ਼ੱਕੀ ਵਿਅਕਤੀਆਂ/ਵਾਹਨਾਂ ਦੀ ਚੈਕਿੰਗ ਦੌਰਾਨ ਸ਼ੇਰਪੁਰ ਤੋਂ ਧੂਰੀ ਵੱਲ ਨੂੰ ਆ ਰਹੀ ਇਕ ਸਕੂਟਰੀ 'ਤੇ ਸਵਾਰ 2 ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 5-5 ਗ੍ਰਾਮ (ਕੁੱਲ 10 ਗ੍ਰਾਮ) ਹੈਰੋਇਨ ਬਰਾਮਦ ਹੋਈ। ਪੁਲਸ ਨੇ ਬੱਬੂ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਅਤੇ ਸੁਖਵੀਰ ਸਿੰਘ ਉਰਫ ਗੱਗੀ ਪੁੱਤਰ ਮਨਜੀਤ ਸਿੰਘ ਵਾਸੀ ਰਾਜੋਮਾਜਰਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।