125 ਕਿਲੋ ਭੁਕੀ ਸਣੇ 2 ਕਾਬੂ

Monday, Oct 16, 2017 - 07:15 AM (IST)

ਬਠਿੰਡਾ, (ਵਰਮਾ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ੀਲੇ ਪਦਾਰਥਾਂ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਕੋਟਫੱਤਾ ਪੁਲਸ ਨੇ 125 ਕਿਲੋ ਭੁੱਕੀ ਸਣੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਦਕਿ 1 ਫਰਾਰ ਹੋਣ 'ਚ ਸਫਲ ਹੋ ਗਿਆ। ਸੀ. ਆਈ. ਟੂ. ਦੇ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ 125 ਕਿਲੋ ਭੁੱਕੀ ਸਮੱਗਲਿੰਗ ਕਰ ਕੇ ਲਿਆਈ ਜਾ ਰਹੀ ਹੈ, ਜਿਸ ਨੂੰ ਪੰਜਾਬ 'ਚ ਹੀ ਕਿਸੇ ਸਥਾਨ 'ਤੇ ਵੇਚਣਾ ਸੀ। ਪੁਲਸ ਨੇ ਨਾਕਾਬੰਦੀ ਕਰ ਕੇ ਪਿੰਡ ਕਟਾਰ ਸਿੰਘ ਵਾਲਾ ਕੋਲ ਟਰੱਕ ਨੂੰ ਰੋਕਿਆ ਤੇ ਤਲਾਸ਼ੀ ਲੈਣ 'ਤੇ 5 ਬੋਰੀਆਂ ਚੂਰਾ ਪੋਸਤ ਦੀ ਬਰਾਮਦ ਹੋਈ। ਪੁਲਸ ਨੇ ਮੌਕੇ ਤੋਂ ਅਵਤਾਰ ਸਿੰਘ ਪੁੱਤਰ ਹਰਦੇਵ ਸਿੰਘ, ਸੁਨੀਲ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਬਰਨਾਲਾ ਨੂੰ ਗ੍ਰਿਫਤਾਰ ਕੀਤਾ ਜਦਕਿ ਤੀਜਾ ਵਿਅਕਤੀ ਸੇਵਕ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਬਰਨਾਲਾ ਫਰਾਰ ਹੋਣ 'ਚ ਸਫਲ ਹੋ ਗਿਆ। ਸਮੱਗਲਿੰਗ ਦਾ ਮਾਮਲਾ ਥਾਣਾ ਕੋਟਫੱਤਾ ਪੁਲਸ 'ਚ ਦਰਜ ਕਰਵਾਇਆ ਗਿਆ, ਜਿਥੇ ਥਾਣਾ ਮੁਖੀ ਨੇ ਦੱਸਿਆ ਕਿ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ। ਜਦਕਿ ਫਰਾਰ ਮੁਲਜ਼ਮ ਦੀ ਤਲਾਸ਼ ਜਾਰੀ ਹੈ ਜਿਸ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।


Related News