50 ਗ੍ਰਾਮ ਨਸ਼ੀਲੇ ਪਦਾਰਥ ਸਣੇ 1 ਕਾਬੂ

02/02/2018 6:47:46 AM

ਕਪੂਰਥਲਾ, (ਮਲਹੋਤਰਾ)- ਜ਼ਿਲਾ ਪੁਲਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਦੇ ਹੁਕਮਾਂ 'ਤੇ ਐੱਸ. ਪੀ. (ਡੀ) ਜਗਜੀਤ ਸਿੰਘ ਸਰੋਆ ਦੀ ਅਗਵਾਈ 'ਚ ਨਸ਼ਾ ਮਾਫੀਆ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਐੱਸ. ਟੀ. ਐੱਫ. ਦੇ ਇੰਚਾਰਜ ਸਲਵੈਸਟਰ ਮਸੀਹ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਕਰ ਕੇ ਇਕ ਸਮੱਗਲਰ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਦੇ ਹੌਲਦਾਰ ਭੁਪਿੰਦਰ ਸਿੰਘ, ਗੁਰਦੇਵ ਸਿੰਘ, ਨਵਜੀਤ ਸਿੰਘ ਨੇ ਇੰਚਾਰਜ ਸਲਵੈਸਟਰ ਮਸੀਹ ਦੀ ਅਗਵਾਈ 'ਚ ਕਿਸੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਵਿਲਾ ਕੋਠੀ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਂ ਚਰਨ ਉਰਫ ਚਰਨੀ ਪੁੱਤਰ ਜਗਜੀਤ ਸਿੰਘ ਨਿਵਾਸੀ ਨਜ਼ਦੀਕ ਵਿਲਾ ਕੋਠੀ ਕਪੂਰਥਲਾ ਦਸਿਆ। ਪੁਲਸ ਪਾਰਟੀ ਵੱਲੋਂ ਜਦੋਂ ਫੜੇ ਗਏ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ 'ਚੋਂ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। 


Related News